ਗੁਰੂਹਰਸਹਾਏ (ਸੁਨੀਲ ਵਿੱਕੀ) : ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ’ਤੇ ਪਿੰਡ ਲਾਲਚੀਆਂ ਦੇ ਪੈਟਰੋਲ ਪੰਪ ਕੋਲ ਬੁੱਧਵਾਰ ਸਵੇਰੇ ਕਰੀਬ 10 ਵਜੇ ਕਾਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚ ਭਿਆਨਕ ਟੱਕਰ ਹੋ ਜਾਣ ਕਾਰਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਚੰਡੀਗੜ੍ਹ ਤੋਂ ਸਵੇਰੇ ਜਲਾਲਾਬਾਦ ਨੂੰ ਜਾ ਰਹੇ ਸੀ ਤਾਂ ਪੰਜਾਬ ਰੋਡਵੇਜ਼ ਦੀ ਬੱਸ ਫਾਜ਼ਿਲਕਾ ਤੋਂ ਫਿਰੋਜ਼ਪੁਰ ਵੱਲ ਨੂੰ ਜਾ ਰਹੀ ਸੀ।
ਇਹ ਵੀ ਪੜ੍ਹੋ : ਗੁਰਸਿਮਰਨ ਮੰਡ ਦਾ ਪੁਲਸ ਨਾਲ ਪੈ ਗਿਆ ਪੰਗਾ, ਕੱਪੜੇ ਉਤਾਰ ਕੇ ਸੜਕ ਵਿਚਕਾਰ ਪੈ ਗਏ ਲੰਮੇ
ਇਸ ਦੌਰਾਨ ਜਦੋਂ ਬੱਸ ਪਿੰਡ ਲਾਲਚੀਆਂ ਦੇ ਪੈਟਰੋਲ ਪੰਪ ਦੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਕਾਰ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਬੱਸ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਇਕ ਔਰਤ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਬੱਸ ਵਿਚ ਸਵਾਰ ਕਈ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਕਾਰ ਸਵਾਰ ਜ਼ਖਮੀ ਲੋਕਾਂ ਨੂੰ ਨੇੜਲੇ ਹਸਪਤਾਲ ’ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ। ਇਸ ਹਾਦਸੇ ਵਿਚ ਕਾਰ ਚਕਨਾਚੂਰ ਹੋ ਗਈ। ਗਨੀਮਤ ਇਹ ਰਹੀ ਕਿ ਬਸ ਸੜਕ ਦੇ ਕਿਨਾਰੇ ਜਾ ਕੇ ਖੜ੍ਹੀ ਹੋ ਗਈ, ਜੇਕਰ ਪਲਟੀ ਜਾਂਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ।
ਇਹ ਵੀ ਪੜ੍ਹੋ : ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਸਰਪੰਚ ਚੀਮਾ ਦਾ ਹੋਇਆ ਸਸਕਾਰ
NEXT STORY