ਜਲੰਧਰ (ਸੋਨੂੰ)-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਲੰਬਾ ਪਿੰਡ ਚੌਕ ਕੋਲ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ ਜਦੋਂ ਇਕ ਟਰੱਕ ਦੀ ਸਾਈਡ ਲੱਗਣ ਕਾਰਨ ਇਕ ਕਾਰ ਬੇਕਾਬੂ ਹੋ ਕੇ ਪਹਿਲਾਂ ਟਰੱਕ ਨਾਲ ਟਕਰਾਈ ਅਤੇ ਫਿਰ ਡਿਵਾਈਡਰ 'ਤੇ ਚੜ੍ਹ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਖ਼ੁਸ਼ਕਿਸਮਤੀ ਰਹੀ ਕਿ ਕਾਰ ਚਾਲਕ ਸੁਰੱਖਿਅਤ ਬਾਹਰ ਨਿਕਲ ਆਇਆ।
ਇਹ ਵੀ ਪੜ੍ਹੋ: Punjab: ED ਦੇ ਗਵਾਹ 'ਤੇ ਡਰੋਨ ਰਾਹੀਂ ਨਜ਼ਰ ਰੱਖ ਕੇ ਹਮਲੇ ਦੀ ਕੋਸ਼ਿਸ਼! ਕਤਲ ਦੀ ਸੀ ਯੋਜਨਾ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਆਪਣੀ ਕਾਰ ਵਿੱਚ ਸਵਾਰ ਹੋ ਕੇ ਖੰਨਾ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਲੰਬਾ ਪਿੰਡ ਚੌਕ ਨੇੜੇ ਪਹੁੰਚਿਆ ਤਾਂ ਉਸ ਦੇ ਅੱਗੇ ਜਾ ਰਹੇ ਇਕ ਟਰੱਕ ਨੇ ਅਚਾਨਕ 'ਕੱਟ' ਮਾਰ ਦਿੱਤਾ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਿੱਧੀ ਟਰੱਕ ਨਾਲ ਜਾ ਟਕਰਾਈ। ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਬੇਕਾਬੂ ਹੋ ਕੇ ਡਿਵਾਈਡਰ 'ਤੇ ਜਾ ਫਸੀ।

ਟ੍ਰੈਫਿਕ ਜਾਮ ਅਤੇ ਪੁਲਸ ਕਾਰਵਾਈ
ਹਾਦਸੇ ਤੋਂ ਬਾਅਦ ਕਾਰ ਅਤੇ ਟਰੱਕ ਡਰਾਈਵਰ ਵਿਚਾਲੇ ਮੌਕੇ 'ਤੇ ਹੀ ਹੰਗਾਮਾ ਹੋ ਗਿਆ, ਜਿਸ ਕਾਰਨ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਸੰਭਾਲਿਆ। ਪੁਲਸ ਨੇ ਸਭ ਤੋਂ ਪਹਿਲਾਂ ਜਾਮ ਖੁੱਲ੍ਹਵਾਇਆ ਅਤੇ ਟ੍ਰੈਫਿਕ ਨੂੰ ਸੁਚਾਰੂ ਰੂਪ ਵਿੱਚ ਚਾਲੂ ਕਰਵਾਇਆ।

ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਲਾਪਰਵਾਹੀ ਨਾਲ ਵਾਹਨ ਚਲਾਉਣ ਦਾ ਪ੍ਰਤੀਤ ਹੁੰਦਾ ਹੈ ਅਤੇ ਦੋਵਾਂ ਚਾਲਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਚੌਕ 'ਤੇ ਤੇਜ਼ ਰਫਤਾਰ ਅਤੇ ਲਾਪਰਵਾਹੀ ਕਾਰਨ ਅਕਸਰ ਹਾਦਸੇ ਹੁੰਦੇ ਰਹਿੰਦੇ ਹਨ, ਇਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇੱਥੇ ਟ੍ਰੈਫਿਕ ਵਿਵਸਥਾ ਨੂੰ ਹੋਰ ਸਖ਼ਤ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਪੰਚ ਕਤਲ ਮਾਮਲੇ 'ਚ CM ਮਾਨ ਸਖ਼ਤ, ਡੀ. ਜੀ. ਪੀ. ਨੂੰ ਕਾਰਵਾਈ ਦੇ ਹੁਕਮ
NEXT STORY