ਜਲੰਧਰ (ਮਾਹੀ) : ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਅੱਡਾ ਨੂਰਪੁਰ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਦਿਹਾਤ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਖੇਤਰ ਵਿੱਚ ਵਾਪਰਿਆ, ਜਿੱਥੇ ਤਿੰਨ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਸ ਘਟਨਾ ਸਬੰਧੀ ਰਾਹਗੀਰਾਂ ਵੱਲੋਂ ਤੁਰੰਤ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਵਲੋਂ ਇਸ ਹਾਦਸੇ ਸਬੰਧੀ ਅਗਲੀ ਕਾਰਵਾਈ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਦਾਖਲ
NEXT STORY