ਪਟਿਆਲਾ (ਵਿਪਨ)- ਸਰਹਿੰਦ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਦਾਲੋ ਮਾਜਰਾ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਪਾਲ ਸਿੰਘ ਅਤੇ ਮਹੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਸਨ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਪਿੰਡ ਬੀਬੀਪੁਰ ਅਤੇ ਪਿੰਡ ਸਾਧੂਗੜ੍ਹ ਵਿਖੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੇ ਸਨ। ਰੋਜ਼ਾਨਾ ਦੀ ਤਰ੍ਹਾਂ ਉਹ ਰਾਤ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਰਾਜਪੁਰਾ ਵੱਲ ਜਾ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇਅ 'ਤੇ ਪਿੰਡ ਦਾਲੋ ਮਾਜਰਾ ਨੇੜੇ ਪਹੁੰਚੇ ਤਾਂ ਇਕ ਹਰਿਆਣਾ ਨੰਬਰ ਦੀ ਕਾਰ ਨੇ ਉਨ੍ਹਾਂ ਨੂੰ ਆਪਣੀ ਚਪੇਟ 'ਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ

ਰਾਹਗੀਰਾਂ ਅਤੇ ਪੁਲਸ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਚੌਂਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਫਰਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਰਮਸਾਰ ਪੰਜਾਬ! 7ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ
NEXT STORY