ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਹੜ੍ਹਾਂ ਕਾਰਨ ਭਾਰਤੀ ਫ਼ੌਜ ਨੂੰ ਰੈਸਕਿਊ ਲਈ ਲਗਾਇਆ ਗਿਆ ਹੈ। ਇੱਥੇ ਪਿੰਡ ਕਿਲਚਾ ਦੇ ਝੁੱਗੇ ਲਾਲ ਸਿੰਘ ਵਾਲਾ ਵਿਖੇ ਫ਼ੌਜ ਵੱਲੋਂ ਹੜ੍ਹ 'ਚ ਫਸੇ ਲੋਕਾਂ ਨੂੰ ਰੈਸਕਿਊ ਕਰਕੇ ਘਰਾਂ ਤੋਂ ਬਾਹਰ ਸੁਰੱਖਿਅਤ ਥਾਵਾਂ 'ਤੇ ਲਿਆਂਦਾ ਜਾ ਰਿਹਾ ਸੀ ਕਿ ਇਸ ਦੌਰਾਨ ਕਿਸ਼ਤੀ 'ਚ ਜ਼ਿਆਦਾ ਲੋਕ ਬੈਠ ਗਏ। ਸੰਤੁਲਨ ਵਿਗੜਨ ਕਾਰਨ ਕਿਸ਼ਤੀ ਅਚਾਨਕ ਫਸ ਗਈ ਅਤੇ ਪਾਣੀ 'ਚ ਹੀ ਪਲਟ ਗਈ। ਕਿਸ਼ਤੀ 'ਚ ਬੱਚੇ ਅਤੇ ਔਰਤਾਂ ਸਣੇ 10 ਦੇ ਕਰੀਬ ਲੋਕ ਸਵਾਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਐਲਾਨੀ ਗਈ ਛੁੱਟੀ
ਕਿਸ਼ਤੀ ਪਲਟੀ ਦੇਖ ਕੇ ਬੈਕਅਪ 'ਤੇ ਖੜ੍ਹੇ ਫ਼ੌਜ ਦੇ ਜਵਾਨਾਂ ਨੇ ਭੱਜ ਕੇ ਲੋਕਾਂ ਦੀ ਜਾਨ ਬਚਾਈ ਅਤੇ ਉਨ੍ਹਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ। ਇਸ ਦੌਰਾਨ ਲੋਕਾਂ ਦਾ ਕੁੱਝ ਸਮਾਨ ਵੀ ਪਾਣੀ 'ਚ ਰੁੜ੍ਹ ਗਿਆ ਸੀ ਤਾਂ ਫ਼ੌਜ ਦੇ ਜਵਾਨਾਂ ਨੂੰ ਲੱਗਿਆ ਕਿ ਸ਼ਾਇਦ ਕੁੱਝ ਬੱਚੇ ਰੁੜ੍ਹ ਗਏ ਹਨ। ਫ਼ੌਜ ਦੇ ਜਵਾਨਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਪਾਣੀ 'ਚ ਛਾਲਾਂ ਮਾਰ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਨਵੇਂ ਖ਼ਤਰੇ ਦੀ ਘੰਟੀ! ਮਚ ਸਕਦੀ ਹੈ ਤਬਾਹੀ, ਇਨ੍ਹਾਂ ਪਿੰਡਾਂ ਲਈ ADVISORY ਜਾਰੀ (ਤਸਵੀਰਾਂ)
ਉਹ ਤੈਰਦੇ ਹੋਏ ਕਾਫੀ ਦੂਰ ਤੱਕ ਗਏ ਅਤੇ ਸਮਾਨ ਵੀ ਪਾਣੀ 'ਚੋਂ ਕੱਢ ਲਿਆਂਦਾ। ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਜਿਹੜੇ ਲੋਕ ਉਸ ਕਿਸ਼ਤੀ 'ਚ ਸਵਾਰ ਸਨ, ਉਨ੍ਹਾਂ ਨੇ ਬਾਹਰ ਆ ਕੇ ਫ਼ੌਜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਕਈ ਦਿਨਾਂ ਤੋਂ ਘਰਾਂ ਅੰਦਰ ਫਸੇ ਹੋਏ ਸਨ ਤਾਂ ਫ਼ੌਜ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
NEXT STORY