ਜਲੰਧਰ/ਫਿਲੌਰ (ਵੈੱਬ ਡੈਸਕ)- ਫਿਲੌਰ 'ਚ ਇਕ ਪਰਿਵਾਰ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਐਕਟਿਵਾ ਸਵਾਰ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਪਤੀ, ਪਤਨੀ ਅਤੇ ਉਨ੍ਹਾਂ ਦੀ 6 ਸਾਲਾ ਧੀ ਦੀ ਮੌਤ ਹੋ ਗਈ। ਇਹ ਪਰਿਵਾਰ ਨਕੋਦਰ ਸਥਿਤ ਪ੍ਰਸਿੱਧ ਬਾਬਾ ਮੁਰਾਦ ਸ਼ਾਹ ਤੋਂ ਮੱਥਾ ਟੇਕ ਕੇ ਆਪਣੇ ਰਿਸ਼ਤੇਦਾਰਾਂ ਨਾਲ ਵਾਪਸ ਪਰਤ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ, ਸ਼ੁਰੂ ਹੋਵੇਗੀ ਇਹ ਐਪ
ਇਹ ਹਾਦਸਾ ਸਵੇਰੇ ਕਰੀਬ ਸਾਢੇ 8 ਵਜੇ ਫਿਲੌਰ ਦੇ ਹਰੀਪੁਰ ਖਾਲਸਾ ਗੇਟ ਨੇੜੇ ਵਾਪਰਿਆ। ਲੁਧਿਆਣਾ ਦੇ ਪਿੰਡ ਭਾਮੀਆਂ ਦੇ ਰਹਿਣ ਵਾਲੇ ਵਿਨੈ (38) ਆਪਣੀ ਪਤਨੀ ਸੁਮਨ (35) ਅਤੇ 6 ਸਾਲਾ ਧੀ ਕਵੀਸ਼ਾ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਟੋਇਟਾ ਈਟੀਓਸ ਕਾਰ (PB01 9221) ਨੇ ਸਕੂਟਰੀ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਸਕੂਟੀ ਦੇ ਪਰਖੱਚੇ ਉੱਡ ਗਏ।

ਮਾਂ-ਧੀ ਦੀ ਮੌਕੇ 'ਤੇ ਮੌਤ, ਪਤੀ ਨੇ ਹਸਪਤਾਲ 'ਚ ਤੋੜਿਆ ਦਮ
ਟੱਕਰ ਤੋਂ ਬਾਅਦ ਸੁਮਨ ਅਤੇ ਉਨ੍ਹਾਂ ਦੀ ਮਾਸੂਮ ਧੀ ਕਵੀਸ਼ਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੂੰ ਫਿਲੌਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ 'ਚ ਵਿਨੈ ਕੁਮਾਰ ਦੀ ਖੱਬੀ ਲੱਤ ਟੁੱਟ ਗਈ ਸੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕੀਤਾ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ। ਹਾਦਸੇ 'ਚ ਪਰਿਵਾਰ ਦੇ ਇਕ ਹੋਰ ਬੱਚੇ ਦੇ ਸਿਰ 'ਤੇ ਮਾਮੂਲੀ ਸੱਟ ਲੱਗੀ ਹੈ ਅਤੇ ਉਹ ਸੁਰੱਖਿਅਤ ਹੈ।
ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
ਕਾਰ ਚਾਲਕ ਵੀ ਹੋਇਆ ਜ਼ਖ਼ਮੀ
ਹਾਦਸੇ ਵਿੱਚ ਕਾਰ ਚਾਲਕ ਰਵਿੰਦਰ ਸਿੰਘ ਵੀ ਜ਼ਖ਼ਮੀ ਹੋਇਆ ਹੈ, ਜਿਸ ਦੇ ਨੱਕ ਅਤੇ ਹੱਥ 'ਤੇ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਕਾਰ ਚਾਲਕ ਲੁਧਿਆਣਾ ਤੋਂ ਨੂਰਮਹਿਲ ਵੱਲ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਇਹ ਹਾਦਸਾ ਅਚਾਨਕ ਵਾਪਰਿਆ ਅਤੇ ਉਸ ਨੂੰ ਸਮਝ ਹੀ ਨਹੀਂ ਆਇਆ ਕਿ ਕੀ ਹੋਇਆ।
ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਫਿਲੌਰ ਥਾਣੇ ਦੇ ਐੱਸ. ਐੱਚ. ਓ. ਉਮੇਸ਼ ਕੁਮਾਰ ਨੇ ਦੱਸਿਆ ਕਿ ਪਰਿਵਾਰ ਦੇ ਹੋਰ ਮੈਂਬਰ ਵੀ ਮੋਟਰਸਾਈਕਲ ਅਤੇ ਸਕੂਟਰੀਆਂ 'ਤੇ ਨਾਲ ਹੀ ਸਫ਼ਰ ਕਰ ਰਹੇ ਸਨ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾਰਾ ਮਚ ਗਿਆ। ਪੁਲਸ ਨੇ ਘਟਨਾ ਸਥਾਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੇ ਠੀਕ ਹੋਣ ਤੋਂ ਬਾਅਦ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂਹਰਸਹਾਏ ਸ਼ਹਿਰ ਦੇ 7 ਘੰਟੇ ਬਾਅਦ ਖੁੱਲੇ ਸਾਰੇ ਬਾਜ਼ਾਰ, ਲੋਕਾਂ ਨੇ ਕੀਤੀ ਖ਼ਰੀਦਦਾਰੀ
NEXT STORY