ਫਗਵਾੜਾ/ਬਲਾਚੌਰ (ਸੋਨੂੰ)- ਚੰਡੀਗੜ੍ਹ ਬਾਈਪਾਸ 'ਤੇ ਸਥਿਤ ਪਿੰਡ ਖੰਗੂੜਾ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਦਰਅਸਲ ਇਕ ਕਾਰ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਖੇਤਾਂ 'ਚ ਡਿੱਗੀ, ਜਿਸ ਕਾਰਨ ਅੱਧਾ ਦਰਜਨ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ। ਮੌਕੇ 'ਤੇ ਗੱਲ ਕਰਦੇ ਜ਼ਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸਾਰੇ ਡੇਰਾ ਬਿਆਸ ਤੋਂ ਵਾਪਸ ਬਲਾਚੌਰ ਜਾ ਰਹੇ ਸਨ।

ਇਸ ਦੌਰਾਨ ਫਗਵਾੜਾ 'ਚ ਇਕ ਸੜਕ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਵਿਧਾਇਕ ਦੇ ਪੁੱਤਰ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ। ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਪੁੱਤਰ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਰਾਹਗੀਰਾਂ ਅਤੇ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ 'ਚ ਇਲਾਜ ਲਈ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਹਾਦਸੇ ਮਗਰੋਂ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਵੱਲ ਤਿੰਨ ਕਿਲੋਮੀਟਰ ਦੂਰ ਮਹਿਤਾ ਬਾਈਪਾਸ 'ਤੇ ਸੜਕ ਹਾਦਸੇ ਦੀ ਸੂਚਨਾ ਮਿਲੀ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਬਾਅਦ 'ਚ ਪਤਾ ਲੱਗੇਗਾ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।


ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ ਲਈ ਅਹਿਮ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਔਰਤ ਦੀ ਹਾਦਸੇ ਦੌਰਾਨ ਮੌਤ
NEXT STORY