ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ ਦੇ ਪਿੰਡ ਗਿੱਲ ਨਜ਼ਦੀਕ ਧੀ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਮਾਪਿਆਂ ਨਾਲ ਵੱਡਾ ਹਾਦਸਾ ਵਾਪਰਿਆ, ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਕ ਪਰਿਵਾਰ ਨੇ ਘਰ 'ਚ ਧੀ ਦਾ ਵਿਆਹ ਰੱਖਿਆ ਹੋਇਆ ਸੀ। ਉਹ ਆਪਣੇ ਸਾਕ-ਸਬੰਧੀਆਂ ਨੂੰ ਕਾਰਡ ਵੰਡਣ ਲਈ ਮੋਟਰਸਾਈਕਲ 'ਤੇ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ, ਤੁਸੀਂ ਵੀ ਨਾ ਕਰ ਲਿਓ ਇਹ ਗਲਤੀ
ਪਿੰਡ ਗਿੱਲ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਗਲਤ ਸਾਈਡ ਤੋਂ ਆ ਰਹੀ ਇਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਕੁੜੀ ਦੇ ਮਾਂ-ਪਿਓ ਸਣੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਹੋਏ ਲੋਕਾਂ ਦੇ ਰਿਸ਼ਤੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਮੋਟਰਸਾਈਕਲ ਸਵਾਰਾਂ ਨੂੰ ਦਰੜਦੀ ਹੋਈ ਕਾਰ ਖੇਤਾਂ 'ਚ ਲੱਗੇ ਇਕ ਦਰੱਖਤ 'ਚ ਜਾ ਵੱਜੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ, ਇਨ੍ਹਾਂ 21 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਭਿਆਨਕ ਹਾਦਸੇ ਦੌਰਾਨ ਜ਼ਖਮੀ ਹੋਏ ਲੋਕ ਤੜਫ਼ਦੇ ਰਹੇ, ਜਦੋਂ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਨਵਰੀ ਦੇ ਪਹਿਲੇ ਹਫ਼ਤੇ ਵੱਡਾ ਕਦਮ ਚੁੱਕ ਸਕਦੀ ਹੈ ਪੰਜਾਬ ਸਰਕਾਰ, ਕੈਬਨਿਟ ਮੀਟਿੰਗ 'ਚ ਆਵੇਗਾ ਫ਼ੈਸਲਾ
NEXT STORY