ਗੁਰਦਾਸਪੁਰ (ਹਰਮਨ)– ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬਟਾਲਾ ਨੇੜੇ ਅੱਡਾ ਉਧੋਵਾਲ ਵਿਖੇ ਤੜਕੇ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮਾਂ ਵੈਸ਼ਨੋ ਦੇਵੀ ਤੋਂ ਵਾਪਸ ਪਰਤ ਰਹੀ ਇੱਕ ਟੈਂਪੂ ਟਰੈਵਲਰ ਅਤੇ ਟਿੱਪਰ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਰੀਬ 14 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੈਂਪੂ ਟਰੈਵਲਰ ਦੇ ਪਰਖੱਚੇ ਉੱਡ ਗਏ। ਟੱਕਰ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ ਅਤੇ ਰਾਹਗੀਰਾਂ ਵੱਲੋਂ ਤੁਰੰਤ ਪੁਲਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਸੂਚਨਾ ਮਿਲਦੇ ਹੀ ਪੁਲਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਬਚਾਅ ਕਾਰਜ ਦੌਰਾਨ ਜ਼ਖ਼ਮੀਆਂ ਨੂੰ ਵਾਹਨਾਂ ਵਿਚੋਂ ਬਾਹਰ ਕੱਢ ਕੇ ਇਲਾਜ ਲਈ ਨਜ਼ਦੀਕੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਜਾਂ ਲਾਪਰਵਾਹੀ ਨੂੰ ਹਾਦਸੇ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਤੇ ਜ਼ਖ਼ਮੀਆਂ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਨੈਸ਼ਨਲ ਹਾਈਵੇ 'ਤੇ ਆਵਾਜਾਈ ਪ੍ਰਭਾਵਿਤ ਰਹੀ, ਜਿਸ ਨੂੰ ਪੁਲਸ ਵੱਲੋਂ ਕਰੇਨਾਂ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਹਟਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ ਹੈਰਾਨ
NEXT STORY