ਅੰਮ੍ਰਿਤਸਰ : ਮਰਚੈਂਟ ਨੇਵੀ ਵਿਚ ਨੌਕਰੀ ’ਤੇ ਗਿਆ ਹਰਜੋਤ ਸਿੰਘ (30) ਇਸ ਹਫ਼ਤੇ ਤੋਂ ਲਾਪਤਾ ਹੈ। ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਹੈ ਅਤੇ ਇਸ ਸਬੰਧੀ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕਰ ਰਿਹਾ ਹੈ। ਪੀੜਤ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਮੁੰਡੇ ਦੀ ਭਾਲ ਕਰਕੇ ਘਰ ਭੇਜਿਆ ਜਾਵੇ।
ਇਸ ਦੌਰਾਨ ਲਾਪਤਾ ਨੌਜਵਾਨ ਹਰਜੋਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਹ ਤਿੰਨ ਸਾਲ ਪਹਿਲਾਂ ਮਰਚੈਂਟ ਨੇਵੀ ਵਿਚ ਭਰਤੀ ਹੋਇਆ ਸੀ। ਉਸ ਨੇ ਤਿੰਨ ਸਾਲ ਮਰਚੈਂਟ ਨੇਵੀ ਵਿਚ ਕੰਮ ਕੀਤਾ ਅਤੇ ਫਿਰ ਥਰਡ ਅਫਸਰ ਵਜੋਂ ਤਾਇਨਾਤ ਕੀਤਾ ਗਿਆ ਪਰ ਪਿਛਲੇ ਸਾਲ ਉਸ ਦੇ ਕੰਮ ਨੂੰ ਦੇਖਦੇ ਹੋਏ ਵਿਭਾਗ ਨੇ ਉਸ ਨੂੰ ਸੈਕਿੰਡ ਅਫਸਰ ਬਣਾ ਦਿੱਤਾ ਸੀ। ਲਗਾਤਾਰ ਛੇ ਮਹੀਨੇ ਡਿਊਟੀ ਕਰਨ ਤੋਂ ਬਾਅਦ ਦਸੰਬਰ ਦੇ ਮਹੀਨੇ ਘਰ ਪਹੁੰਚਿਆ ਸੀ ਪਰ ਅਧਿਕਾਰੀਆਂ ਨੇ ਉਸ ਨੂੰ ਦੁਬਾਰਾ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਦਰਭੰਗਾ ਤੇ ਬਿਲਾਸਪੁਰ ਵਿਚਾਲੇ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ
ਦੱਸ ਦੇਈਏ ਹਰਜੋਤ ਸਿੰਘ ਤਿੰਨ ਭੈਣਾ ਦਾ ਇਕਲੌਤਾ ਭਰਾ ਹੈ, ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਇਸ ਦੌਰਾਨ ਹਰਜੋਤ ਸਿੰਘ ਦੇ ਪਿਤਾ ਨੇ ਨਮ ਅੱਖਾਂ ਨਾਲ ਦੱਸਿਆ ਕਿ 16 ਤਾਰੀਖ ਨੂੰ ਹਰਜੋਤ ਨੇ ਫੋਨ 'ਤੇ ਦੱਸਿਆ ਸੀ ਕਿ ਉਹ ਇਕ ਮਹੀਨੇ ਲਈ ਘਰ ਆ ਰਿਹਾ। ਇਸ ਦੌਰਾਨ ਪਰਿਵਾਰ ਬਹੁਤ ਖ਼ੁਸ਼ ਸੀ ਕਿ ਉਨ੍ਹਾਂ ਦੇ ਪੁੱਤ ਨੇ ਲੰਮੇ ਸਮੇਂ ਬਾਅਦ ਘਰ ਆਉਣਾ ਹੈ। ਉਨ੍ਹਾਂ ਦੱਸਿਆ ਇਸ ਖੁਸ਼ ਦਰਮਿਆਨ ਕੈਪਟਨ ਦਾ ਫੋਨ ਆਇਆ ਕਿ ਤੁਹਾਡੇ ਪੁੱਤ ਨੇ ਨਹਿਰ 'ਚ ਛਾਲ ਮਾਰ ਦਿੱਤੀ ਹੈ। ਇਹ ਸਭ ਕਹਿਣ ਤੋਂ ਬਾਅਦ ਫਿਰ ਬਿਆਨ ਬਲਦਿਆ ਗਿਆ ਕਿ ਤੁਹਾਡੇ ਮੁੰਡੇ ਦਾ ਪੈਰ ਫਿਸਲ ਗਿਆ ਜਿਸ ਕਾਰਨ ਉਹ ਨਹਿਰ 'ਚ ਡਿੱਗ ਗਿਆ। ਇਸ ਤੋਂ ਪਰਿਵਾਰ ਨੇ ਛੱਕ ਜਤਾਇਆ ਆਖਿਰ ਕੈਪਟਨ ਆਪਣੇ ਬਿਆਨ ਕਿਉਂ ਬਦਲ ਰਿਹਾ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਪਰਿਵਾਰ ਦਾ ਰੋ-ਰੋ ਕੇ ਆਪਣੇ ਪੁੱਤਰ ਲਈ ਇਨਸਾਫ਼ ਭਾਲ ਕਰਨ ਲਈ ਮਦਦ ਦੀ ਗੁਹਾਰ ਲਾਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਕਾਤ ਕੀਤੀ ਹੈ। ਧਾਲੀਵਾਲ ਨੇ ਕਿਹਾ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਹਰਜੋਤ ਸਿੰਘ ਭੁਵਨੇਸ਼ਵਰ ਡਿਊਟੀ 'ਤੇ ਤਾਇਨਾਤ ਸੀ ਤਾਂ ਉੱਥੇ ਦੇ ਸਾਰੇ ਅਫ਼ਸਰਾਂ ਨਾਲ ਸੰਪਰਕ ਕੀਤਾ ਜਾਵੇਗਾ ਕਿ ਆਖਿਰਕਾਰ ਸੱਚ ਕੀ ਹੈ। ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅਸੀਂ ਸਾਰੇ ਪਰਿਵਾਰ ਨਾਲ ਹਾਂ ਅਤੇ ਪੰਜਾਬ ਸਰਕਾਰ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ । ਉਨ੍ਹਾਂ ਕਿਹਾ ਜੇਕਰ ਬੱਚਾ ਲਾਪਤਾ ਹੈ ਤਾਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਸਹੀ ਸਲਾਮਤ ਘਰ ਪਹੁੰਚੇ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦਾ ਦਿਹਾਂਤ
NEXT STORY