ਗੜ੍ਹਸ਼ੰਕਰ : ਗੜ੍ਹਸ਼ੰਕਰ ਵਿਚ ਵਿਦਿਆਰਥੀਆਂ ਨੂੰ ਘਰ ਛੱਡਣ ਜਾ ਰਹੀ ਸਕੂਲ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਸਕੂਲ ਬੱਸ ਦੇ ਪੂਰੀ ਤਰ੍ਹਾਂ ਪਰਖੱਚੇ ਉਡ ਗਏ। ਹਾਦਸੇ ਵਿਚ ਕਈ ਵਿਦਿਆਰਥੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ ਚਿਹਾੜਾ ਮਚ ਗਿਆ ਅਤੇ ਰਾਹਗਿਰਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੇ ਦਿੱਤੀ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
![PunjabKesari](https://static.jagbani.com/multimedia/17_17_188419993school2-ll.jpg)
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਿੱਥੇ ਰਾਹਤ ਕਾਰਜ ਸ਼ੁਰੂ ਕੀਤੇ ਉਥੇ ਹੀ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਲੋਕਾਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਖ਼ਤਮ ਕੀਤੀ ਗਈ ਇਹ ਪੁਰਾਣੀ ਸ਼ਰਤ, ਹੁਣ ਲੱਖਾਂ ਲੋਕਾਂ ਨੂੰ ਮਿਲੇਗਾ ਮੋਟਾ ਲਾਭ
![PunjabKesari](https://static.jagbani.com/multimedia/17_17_186232063school-ll.jpg)
ਹਾਦਸਾ ਕਿਹਨਾਂ ਹਾਲਾਤ ਵਿਚ ਹੋਇਆ ਇਸ ਬਾਰੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਪਰ ਵਾਹਨਾਂ ਦੇ ਹਾਲਾਤ ਦੇਖ ਕੇ ਲੋਕਾਂ ਦੀ ਹੋਸ਼ ਉਡ ਗਏ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲ ਪੁਲਸ ਵਲੋਂ ਬੱਚਿਆਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਬੱਚਿਆਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਹੀ ਕਿਉਂ ਉਤਾਰਿਆ ਗਿਆ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼! ਸਾਹਮਣੇ ਆਇਆ ਵੱਡਾ ਕਾਰਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਠਿੰਡਾ ਕੇਂਦਰੀ ਜੇਲ੍ਹ ‘ਚ 2 ਗੈਂਗਸਟਰਾਂ ਦੀ ਭੁੱਖ ਹੜਤਾਲ, ਪ੍ਰਸ਼ਾਸਨ ਹੋਇਆ ਚੌਕਸ
NEXT STORY