ਜਲੰਧਰ (ਪੰਜਾਬ ਡੈੱਸਕ) : ਸਾਲ 2023 ਨੂੰ ਖ਼ਤਮ ਹੋਣ ਵਿਚ ਹੁਣ ਕੁੱਝ ਘੰਟੇ ਹੀ ਬਚੇ ਹਨ। ਇਹ ਸਾਲ ਜਿੱਥੇ ਖੱਟੀਆਂ ਮਿੱਠੀਆਂ ਯਾਦਾਂ ਦੇ ਕੇ ਜਾ ਰਿਹਾ ਹੈ, ਉਥੇ ਹੀ ਕੁੱਝ ਪਰਿਵਾਰਾਂ ਨੂੰ ਇਸ ਸਾਲ ਨੇ ਅਜਿਹੇ ਜ਼ਖਮ ਦਿੱਤੇ ਜਿਹੜੇ ਸ਼ਾਇਦ ਕਦੇ ਵੀ ਨਹੀਂ ਭਰੇ ਜਾ ਸਕਣਗੇ। 2023 ਵਿਚ ਅਜਿਹੇ ਹਾਦਸੇ ਵਾਪਰੇ ਜਿਨ੍ਹਾਂ ਵਿਚ ਪਰਿਵਾਰਾਂ ਦੇ ਪਰਿਵਾਰ ਹੀ ਉੱਜੜ ਗਏ। ਸਾਲ ਦੇ ਅੰਤ ਵਿਚ ਅਸੀਂ ਤੁਹਾਨੂੰ ਉਨ੍ਹਾਂ ਕੁਝ ਵੱਡੇ ਹਾਦਸਿਆਂ ਬਾਰੇ ਦੱਸਣ ਜਾ ਰਹੇ ਹਨ, ਜਿਨ੍ਹਾਂ ਵਿਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਅਤੇ ਕਈ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ 16 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਖਾਸ ਰਿਪੋਰਟ
ਰਣਜੀਤ ਬਾਵਾ ਦੇ ਪੀ.ਏ. ਦੀ ਮੌਤ
9 ਜਨਵਰੀ ਨੂੰ ਜਲੰਧਰ ’ਚ ਵਾਪਰੇ ਹਾਦਸੇ ਦੌਰਾਨ ਮਸ਼ਹੂਰ ਗਾਇਕ ਰਣਜੀਤ ਬਾਵਾ ਦੇ ਪੀ. ਏ. ਡਿਪਟੀ ਵੋਹਰਾ ਦੀ ਹਾਦਸੇ ’ਚ ਮੌਤ ਹੋ ਗਈ। ਡਿਪਟੀ ਵੋਹਰਾ ਦੇਰ ਰਾਤ ਚੰਡੀਗੜ੍ਹ ਤੋਂ ਬਟਾਲਾ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਉਨ੍ਹਾਂ ਦੇ ਨਾਲ ਇਹ ਹਾਦਸਾ ਵਾਪਰਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਡਿਪਟੀ ਬੋਹਰਾ ਬਟਾਲਾ ਦਾ ਰਹਿਣ ਵਾਲਾ ਸੀ ਅਤੇ ਚੰਡੀਗੜ੍ਹ ਤੋਂ ਬਟਾਲਾ ਆ ਰਿਹਾ ਸੀ।
ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ, 21 ਜ਼ਖ਼ਮੀ
ਸੰਗਰੂਰ ਦੇ ਪਿੰਡ ਕਲੌਧੀ ਵਿਚ 19 ਫਰਵਰੀ ਨੂੰ ਵਾਪਰੇ ਭਿਆਨਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 21 ਲੋਕ ਜ਼ਖ਼ਮੀ ਹੋ ਗਏ। ਇਹ ਲੋਕ ਮਹਿੰਦਰਾ ਪਿਕਅਪ ਗੱਡੀ ’ਚ ਕਾਲੀ ਦੇਵੀ ਮੰਦਰ ਪਟਿਆਲਾ ਵਿਖੇ ਮੱਥਾ ਟੇਕ ਕੇ ਆਪਣੇ ਘਰ ਵੱਲ ਜਾ ਰਹੇ ਸੀ। ਇਸ ਦੌਰਾਨ ਸੰਗਰੂਰ ਦੇ ਪਿੰਡ ਕਲੌਧੀ ਕੋਲ ਹਾਦਸਾ ਵਾਪਰ ਗਿਆ। ਮਰਨ ਵਾਲਿਆਂ ਵਿਚ ਦੋ ਔਰਤਾਂ, ਇਕ ਬੰਦਾ ਤੇ ਇਕ 3 ਮਹੀਨੇ ਦਾ ਬੱਚਾ ਸ਼ਾਮਲ ਸੀ।
ਇਹ ਵੀ ਪੜ੍ਹੋ : ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨਿਆ
ਡਿਊਟੀ ’ਤੇ ਜਾ ਰਹੇ ਚਾਰ ਅਧਿਆਪਕਾਂ ਦੀ ਹਾਦਸੇ ’ਚ ਮੌਤ
ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਵਿਖੇ 24 ਮਾਰਚ ਨੂੰ ਇਕ ਭਿਆਨਕ ਹਾਦਸਾ ਵਾਪਰਿਆ ਜਿਸ ’ਚ 4 ਅਧਿਆਪਕਾਂ ਦੀ ਮੌਤ ਹੋ ਗਈ। ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਕਤ ਅਧਿਆਪਕ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਸੀ।
ਧਾਰਮਿਕ ਅਸਥਾਨ ਤੋਂ ਪਰਤ ਰਹੇ 3 ਵਿਅਕਤੀਆਂ ਨਾਲ ਵਾਪਰਿਆ ਹਾਦਸਾ
27 ਅਪ੍ਰੈਲ ਦੀ ਸਵੇਰ ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਪਿੰਡ ਕੋਟਸ਼ਮੀਰ ਨਜ਼ਦੀਕ ਇਕ ਵੈਗਨਰ ਕਾਰ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ’ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਸਵਾਰ ਤਿੰਨ ਵਿਅਕਤੀ ਤਲਵੰਡੀ ਸਾਬੋ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਮਹਿਮਾ ਸਰਕਾਰੀ ਜਾ ਰਹੇ ਸਨ ਅਤੇ ਇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਮ੍ਰਿਤਕਾਂ ਦੀ ਸ਼ਨਾਖ਼ਤ ਬਲਜਿੰਦਰ ਸਿੰਘ (55) ਪੁੱਤਰ ਸੁਖਦੇਵ ਸਿੰਘ, ਪਰਮਜੀਤ ਸਿੰਘ (60) ਪੁੱਤਰ ਸਾਧੂ ਸਿੰਘ ਅਤੇ ਜਸਕਰਨ ਸਿੰਘ (50) ਪੁੱਤਰ ਅਜੈਬ ਸਿੰਘ ਵਾਸੀ ਮਹਿਮਾ ਸਰਕਾਰੀ ਵਜੋਂ ਹੋਈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਡਿਪੂ ਹੋਲਡਰਾਂ ਬਾਰੇ ਆਈ ਵੱਡੀ ਖ਼ਬਰ, ਨਵੇਂ ਸਾਲ ਮੌਕੇ ਇਹ ਵੱਡਾ ਕਦਮ ਚੁੱਕਣ ਦਾ ਐਲਾਨ
ਬੱਚੀ ਸਮੇਤ 4 ਦੀ ਦਰਦਨਾਕ ਮੌਤ
ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਤਪਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵਾਂ ਬਾਈਕ 'ਤੇ ਸਵਾਰ 5 ਸਾਲਾਂ ਬੱਚੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਮੁਕਤਸਰ ਬੱਸ ਹਾਦਸਾ, ਜਿਸ ’ਚ ਗਈਆਂ 8 ਜਾਨਾਂ
ਮੁਕਤਸਰ-ਕੋਟਕਪੂਰਾ ਰੋਡ ’ਤੇ ਪਿੰਡ ਝਬੇਲਵਾਲੀ ਨੇੜੇ ਸਰਹਿੰਦ ਨਹਿਰ ’ਚ ਸਵਾਰੀਆਂ ਨਾਲ ਭਰੀ ਨਿਊ ਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 10 ਜਣੇ ਜ਼ਖ਼ਮੀ ਹੋ ਗਏ। ਸਵਾਰੀਆਂ ਨਾਲ ਭਰੀ ਨਿਊ ਦੀਪ ਕੰਪਨੀ ਦੀ ਬੱਸ ਨੰਬਰ ਪੀਬੀ 04ਏ0878 ਮੁਕਤਸਰ ਤੋਂ ਅਮ੍ਰਿਤਸਰ ਵੱਲ ਜਾ ਰਹੀ ਸੀ ਕਿ ਪਿੰਡ ਝਬੇਲਵਾਲੀ ਜੁੜਵੀਂਆਂ ਨਹਿਰਾਂ ਕੋਲ ਪੁਲ਼ ਨੂੰ ਪਾਰ ਕਰਨ ਸਮੇਂ ਬੱਸ ਨਹਿਰ ’ਚ ਡਿੱਗ ਗਈ। ਹਾਦਸੇ ਦਾ ਪਤਾ ਲੱਗਣ ’ਤੇ ਵੱਡੀ ਗਿਣਤੀ ’ਚ ਲੋਕ ਉੱਥੇ ਪੁੱਜ ਗਏ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਹੈ ਕਿ 8 ਲੋਕਾਂ ਦੀ ਮੌਤ ਹੋਣ ਖ਼ਬਰ ਹੈ ਜਦਕਿ 10 ਲੋਕ ਜ਼ਖ਼ਮੀ ਹੋਏ ਹਨ।
ਲੁਧਿਆਣਾ ਸਕੂਲ ਹਾਦਸਾ
ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ ਵਪਾਰਣ ਕਾਰਣ ਅਧਿਆਪਕ ਦੀ ਮੌਤ ਹੋ ਗਈ। ਸਕੂਲ ਦੀ ਬਿਲਡਿੰਗ ਦੀ ਉਸਾਰੀ ਦੌਰਾਨ ਛੱਤ ਡਿੱਗ ਗਈ ਅਤੇ ਚਾਰ ਅਧਿਆਪਕ ਮਲਬੇ ਹੇਠਾਂ ਦੱਬੇ ਗਏ ਜਿਨ੍ਹਾਂ ਵਿਚੋਂ 2 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਸੀ। ਜਦੋਂਕਿ ਦੋ ਨੂੰ ਬਾਅਦ ਵਿਚ ਬਾਹਰ ਕੱਢਿਆ ਗਿਆ ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ।
ਬੱਚੇ ਦੇ ਜਨਮ ਦਿਨ ਦਾ ਕੇਕ ਲਿਜਾ ਰਹੇ ਮਾਂ-ਪੁੱਤ ਸਮੇਤ 3 ਦੀ ਮੌਤ
ਨਕੋਦਰ ਰੋਡ ਨੈਸ਼ਨਲ ਹਾਈਵੇ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਸਮੇਤ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੂਸੇਵਾਲ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਸੁਖਦੇਵ ਸਿੰਘ (36) ਪੁੱਤਰ ਜੋਗਿੰਦਰ ਸਿੰਘ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਪਤਨੀ ਲਖਵਿੰਦਰ ਕੌਰ (34), ਪੁੱਤਰ ਮਨਕੀਰਤ ਸਿੰਘ (1) ਸਾਰੇ ਵਾਸੀ ਮੂਸੇਵਾਲ (ਨਕੋਦਰ) ਅਤੇ ਅਨਿਲ ਠਾਕੁਰ ਹਾਲ ਵਾਸੀ ਮਲਸੀਆਂ (ਬਿਹਾਰ) ਨਾਲ ਮਲਸੀਆਂ ਤੋਂ ਕੇਕ ਲੈ ਕੇ ਪਿੰਡ ਮੂਸੇਵਾਲ ਜਾ ਰਿਹਾ ਸੀ। ਜਦੋਂ ਇਹ ਬਿੱਲੀ ਚਹਾਰਮੀ ਅੱਡੇ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਸੁਖਦੇਵ ਸਿੰਘ, ਲਖਵਿੰਦਰ ਕੌਰ, ਮਨਕੀਰਤ ਸਿੰਘ ਤੇ ਅਨਿਲ ਠਾਕੁਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਮੋਗਾ ’ਚ ਲਾੜੇ ਸਣੇ ਤਿੰਨ ਦੀ ਮੌਤ
ਮੋਗਾ 'ਚ ਡੋਲੀ ਵਾਲੀ ਕਾਰ ਨਾਲ ਵਾਪਰੇ ਹਾਦਸੇ ’ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਲਾੜੇ ਸਣੇ ਤਿੰਨ ਵਿਅਕਤੀਆਂ ਦੀ ਹੋ ਗਈ ਜਦਕਿ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋਏ। ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ। ਕਾਰ 'ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਸਮੂਹਕ ਵਿਆਹ 'ਚ ਸ਼ਾਮਲ ਹੋਣਾ ਸੀ ਜੋ ਸਵੇਰੇ 5 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ 'ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾ ਬੱਚੀ ਅਰਸ਼ਦੀਪ ਦੀ ਮੌਤ ਹੋ ਗਈ ਹੈ।
ਮੋਗਾ ’ਚ ਪੰਜ ਨੌਜਵਾਨਾਂ ਦੀ ਮੌਤ
ਵਿਆਹ ਵਾਲੀ ਕਾਰ ਨਾਲ ਵਾਪਰੇ ਹਾਦਸੇ ਤੋਂ ਇਕ ਦਿਨ ਬਾਅਦ ਮੋਗਾ ਵਿਚ ਫਿਰ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ’ਚ ਕਾਰ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ 3 ਵਜੇ ਵਾਪਰਿਆ।
ਵਿਆਹ ’ਤੇ ਜਾ ਰਹੇ ਨਵੇਂ ਵਿਆਹੇ ਜੋੜੇ ਸਣੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਸਾਲ ਦੇ ਆਖਰੀ ਦਿਨਾਂ ਦੌਰਾਨ 22 ਦਸੰਬਰ ਨੂੰ ਮੋਗਾ ’ਚ ਫਿਰ ਵੱਡਾ ਹਾਦਸਾ ਵਾਪਰਿਆ, ਜਿਸ ਵਿਚ ਵਿਆਹ ’ਚ ਸ਼ਾਮਲ ਹੋਣ ਜਾ ਰਹੇ ਨਵਵਿਆਹੇ ਜੋੜੇ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਵਾਪਰਿਆ। ਇਸ ਵਿਚ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਜਿਸ ’ਚ ਨਵਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਪੰਜ ਸਾਲ ਦੀ ਬੱਚੀ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇਕ ਹੋਰ ਮਹਿਲਾ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਲੱਗਦੇ ਸਨ। ਮਿਲੀ ਜਾਣਕਾਰੀ ਮੁਤਾਬਕ ਉਕਤ ਪਰਿਵਾਰ ਸ੍ਰੀ ਗੰਗਾ ਨਗਰ ਤੋਂ ਬੁੱਟਰ ਵਿਚ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਆਇਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਦਾਨਾ ਤਾਕਤ ਵਧਾਉਣ ਦਾ ਕਾਰਗਰ ਉਪਾਅ, ਜੋ ਸ਼ਾਦੀਸ਼ੁਦਾ ਜ਼ਿੰਦਗੀ ’ਚ ਲਿਆ ਦੇਵੇਗਾ ਖ਼ੁਸ਼ੀਆਂ
NEXT STORY