ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ ਆਈ. ਏ. ਐੱਸ. ਨੇ ਪ੍ਰੇਗਾਬਾਲੀਨ ਦਵਾਈ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਰਤੋਂ, ਭੰਡਾਰਨ ਅਤੇ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੇਗਾਬਾਲੀਨ ਦੇ 150 ਮਿਲੀਗਰਾਮ ਅਤੇ 300 ਮਿਲੀਗ੍ਰਾਮ ਵਾਲੇ ਕੈਪਸੂਲ/ਟੈਬਲੇਟ ਦੀ ਜਨਤਕ ਤੌਰ ’ਤੇ ਦੁਰਵਰਤੋਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦਵਾਈ ਦੀ ਗਲਤ ਵਰਤੋਂ ਕਾਰਨ ਕਈ ਲੋਕ ਇਸ ਦੇ ਆਦੀ ਹੋ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰੇਗਾਬਾਲੀਨ ਦੇ 75 ਮਿਲੀਗਰਾਮ ਤੋਂ ਵੱਧ ਤਾਕਤ ਵਾਲੇ ਕੈਪਸੂਲ ਜਾਂ ਟੈਬਲੇਟ ਦੇ ਭੰਡਾਰਨ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਥੋਕ ਅਤੇ ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਮਾਲਕ, ਹਸਪਤਾਲਾਂ ਦੇ ਅੰਦਰ ਸਥਿਤ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਡਾਕਟਰ ਦੀ ਅਸਲ ਪਰਚੀ ਤੋਂ ਬਿਨਾਂ ਪ੍ਰੇਗਾਬਾਲੀਨ 75 ਮਿਲੀਗਰਾਮ ਤੱਕ ਦੀ ਦਵਾਈ ਵੀ ਨਹੀਂ ਵੇਚ ਸਕੇਗਾ। ਇਸ ਤੋਂ ਇਲਾਵਾ ਇਸ ਦਵਾਈ ਦੀ ਖਰੀਦ ਅਤੇ ਵਿਕਰੀ ਦਾ ਪੂਰਾ ਅਤੇ ਸਹੀ ਰਿਕਾਰਡ ਰੱਖਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ : ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ ਜਾਮ ਕੀਤਾ ਨੈਸ਼ਨਲ ਹਾਈਵੇਅ
ਸਾਰੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਵਾਈ ਵੇਚਣ ਤੋਂ ਪਹਿਲਾਂ ਡਾਕਟਰ ਦੀ ਪਰਚੀ ਦੀ ਢੁਕਵੀਂ ਜਾਂਚ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵੇਚੀਆਂ ਜਾਣ ਵਾਲੀਆਂ ਗੋਲੀਆਂ ਜਾਂ ਕੈਪਸੂਲਾਂ ਦੀ ਗਿਣਤੀ ਡਾਕਟਰ ਵੱਲੋਂ ਲਿਖੀ ਗਈ ਲੋੜ ਤੋਂ ਵੱਧ ਨਾ ਹੋਵੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 8 ਸਤੰਬਰ 2026 ਤੋਂ 7 ਨਵੰਬਰ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਦਵਾਈ ਵਿਕਰੇਤਾਵਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20 ਗੋਲੀਆਂ ਸਮੇਤ 2 ਤਸਕਰ ਕਾਬੂ
NEXT STORY