ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ. ਅਮਰਦੀਪ ਸਿੰਘ ਥਿੰਦ, ਪੀ. ਸੀ. ਐੱਸ. ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਕਰ ਦਿੱਤੀ ਭਵਿੱਖਬਾਣੀ
ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀ. ਸੀ. ਐੱਸ. ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ. ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ CM ਮਾਨ ਦਾ ਅਹਿਮ ਐਲਾਨ, ਜਾਣੋ ਕੀ ਬੋਲੇ (ਵੀਡੀਓ)
ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੇਅਰਾਂ ਤੇ IPO 'ਚ ਮੁਨਾਫ਼ੇ ਦਾ ਝਾਂਸਾ ਦੇ ਕੇ 1.40 ਕਰੋੜ ਦੀ ਠੱਗੀ
NEXT STORY