ਅੰਮ੍ਰਿਤਸਰ (ਆਰ. ਗਿੱਲ)- ਯੁੱਧ ਨਸ਼ੇ ਵਿਰੁੱਧ ਅਭਿਆਨ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਨਸ਼ਾ ਸਮੱਗਲਰਾਂ ਦੀ ਜਾਇਦਾਦ ਜ਼ਬਤ ਕਰ ਕੇ ਉਨ੍ਹਾਂ ’ਤੇ ਇਸ਼ਤਿਹਾਰ ਚਿਪਕਾ ਦਿੱਤੇ ਹਨ। ਦਿਹਾਤੀ ਪੁਲਸ ਵੱਲੋਂ 1 ਕਰੋੜ 30 ਲੱਖ 18 ਹਜ਼ਾਰ ਦੀ ਜਾਇਦਾਦ ਫ੍ਰੀਜ਼ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਦੇ ਘਰਿੰਡਾ ਥਾਣੇ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਤਹਿਤ ਦਰਜ ਵੱਖ-ਵੱਖ ਮੁਕੱਦਮਿਆਂ ਵਿਚ ਸਵਰਨ ਸਿੰਘ ਪੁੱਤਰ ਸੁਖਦੇਵ ਸਿੰਘ ਉਰਫ ਗੁੱਲਾ ਵਾਸੀ ਲੱਧੇਵਾਲ, ਸੇਵਾ ਸਿੰਘ ਪੁੱਤਰ ਵੱਸਣ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀਆਨ ਮੁਹਾਵਾ ਦੀ 01 ਕਰੋੜ 30 ਲੱਖ 18 ਹਜ਼ਾਰ ਰੁਪਏ ਕੀਮਤ ਦੀ ਪ੍ਰਾਪਰਟੀ ਨੂੰ ਫ੍ਰੀਜ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
ਮੁੱਖ ਅਫਸਰ ਥਾਣਾ ਘਰਿੰਡਾ, ਅਮਨਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਸਮੱਗਲਰ ਸੇਵਾ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ 2 ਕਿੱਲੋ 600 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 34/23 ਜੁਰਮ 21/22/29/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਸੀ ਅਤੇ ਇਨ੍ਹਾਂ ਨਸ਼ਾ ਤਸਕਰਾਂ ਸੇਵਾ ਸਿੰਘ ਅਤੇ ਲਵਪ੍ਰੀਤ ਸਿੰਘ ਦੇ ਪਿੰਡ ਮੁਹਾਵਾ ਵਿਖੇ ਸਥਿਤ ਬਣੇ ਰਿਹਾਇਸ਼ੀ ਮਕਾਨ ਜਿਸ ਦੀ ਕੁੱਲ ਕੀਮਤ 67,68,000 ਰੁਪਏ ਬਣਦੀ ਹੈ) ਨੂੰ ਫ੍ਰੀਜ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
ਇਸੇ ਤਰ੍ਹਾ ਨਸ਼ਾ ਸਮੱਗਲਰ ਸਵਰਨ ਸਿੰਘ ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾਂ ਦਰਜ ਹੈ ਅਤੇ ਸਵਰਨ ਸਿੰਘ ਦਾ ਪਿੰਡ ਲੱਧੇਵਾਲ ਹਵੇਲੀਆ ਵਿਖੇ ਸਥਿਤ ਰਿਹਾਇਸ਼ੀ ਮਕਾਨ ਜਿਸ ਦੀ ਕੀਮਤ 62,50,000 ਰੁਪਏ ਬਣਦੀ ਹੈ ਨੂੰ ਫ੍ਰੀਜ ਕਰਵਾ ਦਿੱਤਾ ਗਿਆ ਹੈ।
ਇਸ ਸਬੰਧ ਵਿਚ ਐੱਸ. ਐੱਸ. ਪੀ. ਦਿਹਾਤੀ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਦੀਆਂ ਹਦਾਇਤਾਂ ’ਤੇ ਨਸ਼ਾ ਸਮੱਗਲਰਾਂ ’ਤੇ ਨਕੇਲ ਕੱਸਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਅਤੇ ਜਿੱਥੇ ਉਨ੍ਹਾਂ ਦੀਆਂ ਨਾਜਾਇਜ਼ ਬਿਲਡਿੰਗ ਢਾਹੀਆਂ ਜਾ ਰਹੀਆਂ ਹਨ ਉੱਥੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਫ੍ਰੀਜ਼ ਵੀ ਕੀਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਰੜ ਮਾਸਟਰ ਪਲਾਨ 'ਚ ਦੇਰੀ 'ਤੇ ਹਾਈਕੋਰਟ ਸਖ਼ਤ, ਅਫ਼ਸਰਾਂ ਦੀ ਤਨਖ਼ਾਹ ਅਟੈਚ ਕਰਨ ਦੇ ਹੁਕਮ
NEXT STORY