ਫਿਰੋਜ਼ਪੁਰ : ਫਿਰੋਜ਼ਪੁਰ ਪੁਲਸ ਵਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੇ ਤਹਿਤ 2 ਵੱਖ-ਵੱਖ ਮੁਹਿੰਮਾਂ ਦੌਰਾਨ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ 5.775 ਕਿੱਲੋ ਹੈਰੋਇਨ, 1,33,640 ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ, 39 ਕਾਰਤੂਸ ਅਤੇ 36,600 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ ਨਵੀਂ ਮੁਸੀਬਤ, ਟਰਾਂਸਪੋਰਟ ਵਿਭਾਗ...
ਇਸ ਸਬੰਧੀ ਥਾਣਾ ਆਰਿਫ ਕੇ ਅਤੇ ਥਾਣਾ ਮਮਦੋਟ, ਫਿਰੋਜ਼ਪੁਰ 'ਚ ਵੱਖ-ਵੱਖ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ 'ਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ ਕੁਨੈਕਸ਼ਨਾਂ 'ਤੇ ਖ਼ਪਤਕਾਰਾਂ ਨੂੰ ਕੋਈ ਰਾਹਤ ਨਹੀਂ, ਹਾਈਕੋਰਟ ਨੇ ਪਾਵਰਕਾਮ ਤੋਂ ਮੰਗਿਆ ਜਵਾਬ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਨਸ਼ਾ ਮੁਕਤ ਰਾਜ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਪੂਰੀ ਤਰ੍ਹਾਂ ਕਾਇਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ
NEXT STORY