ਅੰਮ੍ਰਿਤਸਰ (ਰਮਨ)-ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਦੇ ਦਿਸ਼ਾ-ਨਿਰਦੇਸ਼ਾ ’ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵਧੀਕ ਕਮਿਸ਼ਨਰ ਵਲੋਂ ਸ਼ਹਿਰ ਦੀ ਬਿਹਤਰ ਸਫਾਈ ਵਿਵਸਥਾ ਲਈ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਡਿਊਟੀ ਸਮੇਂ ਤੋਂ ਉੱਪਰ ਉਠ ਕੇ ਹਰ ਸਭੰਵ ਉਪਰਾਲਾ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਪੜ੍ਹੋ Latest Update
ਇਸ ਤੋਂ ਇਲਾਵਾ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਾਉਣ ਲਈ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਅਤੇ ਚਲਾਨ ਕੱਟਣ ਦੀ ਕਾਰਵਾਈ ਕਰਨ ਲਈ ਕਿਹਾ ਗਿਆ। ਮੀਟਿੰਗ ਦੌਰਾਨ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਸਾਰੇ ਇਲਾਕਾ ਚੀਫ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਇੰਸਪੈਕਟਰ ਆਪਣੇ-ਆਪਣੇ ਇਲਾਕੇ ਵਿਚ ਰੋਜ਼ਾਨਾ ਸਫਾਈ ਵਿਵਸਥਾ ਬਣਾ ਕੇ ਰੱਖਣ ਲਈ ਸਟਾਫ ਵਲੋਂ ਕੀਤੇ ਜਾ ਰਹੇ ਕੰਮ ਦੀ ਨਿਗਰਾਨੀ ਕਰਦੇ ਹਨ ਅਤੇ ਨਾਲ ਹੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟ ਕੇ ਜੁਰਮਾਨਾ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਨਵ-ਨਿਯੁਕਤ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਦੀ ਮੁੱਖ ਤਰਜੀਹ ਸ਼ਹਿਰ ਦੀ ਬਿਹਤਰ ਸਫਾਈ ਵਿਵਸਥਾ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਲਿਫਾਫਿਆ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਾਉਣਾ ਹੈ। ਰੋਜ਼ਾਨਾ ਲੱਖਾਂ ਯਾਤਰੀ ਅਤੇ ਸ਼ਰਧਾਲੂ ਇਸ ਪਵਿੱਤਰ ਨਗਰੀ ਦੇ ਦਰਸ਼ਨਾਂ ਲਈ ਆਉਂਦੇ ਹਨ, ਇਸ ਲਈ ਨਗਰ ਨਿਗਮ ਅੰਮ੍ਰਿਤਸਰ ਦੀ ਇਹ ਜ਼ਿੰਮੇਵਾਰੀ ਹੈ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਬਕਾਇਦਾ ਸਾਫ-ਸਫਾਈ ਹੋਵੇ ਅਤੇ ਕੂੜੇ ਦੀ ਲਿਫਟਿੰਗ ਕੀਤੀ ਜਾਵੇ, ਤਾਂ ਜੋ ਆਉਣ ਵਾਲੇ ਯਾਤਰੀਆਂ ਨੂੰ ਅੰਮ੍ਰਿਤਸਰ ਦੀ ਦਿੱਖ ਸੁੰਦਰ ਨਜ਼ਰ ਆਵੇ ਅਤੇ ਉਹ ਆਪਣੇ ਨਾਲ ਸ਼ਹਿਰ ਦਾ ਸਾਫ-ਸੁਥਰਾ ਅਕਸ ਲੈ ਕੇ ਜਾਣ।
ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆ ਹਦਾਇਤਾਂ ਅਨੁਸਾਰ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੀ ਪਾਬੰਦੀ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਿਹਤ ਵਿਭਾਗ ਵਲੋਂ ਰੋਜ਼ਾਨਾ ਚਲਾਨ ਕੱਟੇ ਜਾ ਰਹੇ ਹਨ ਤੇ ਸਾਮਾਨ ਜ਼ਬਤ ਕਰ ਕੇ ਜੁਰਮਾਨਾ ਪਾਇਆ ਜਾਂਦਾ ਹੈ ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਅਜੇ ਵੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ । ਇਹ ਪਤਾ ਹੋਣਾ ਚਾਹੀਦਾ ਹੈ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਨਾਲ ਹੀ ਸੀਵਰੇਜ ਸਿਸਟਮ ਖਰਾਬ ਹੁੰਦਾ ਹੈ ਅਤੇ ਜਾਨਵਰਾਂ ਲਈ ਵੀ ਨੁਕਸਾਨ ਦਾਇਕ ਹੈ ਇਸ ਲਈ ਸਾਨੂੰ ਇਸ ਦੀ ਮੁਕੰਮਲ ਪਾਬੰਦੀ ਲਾਜ਼ਮੀ ਹੈ। ਵਧੀਕ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕੀ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਣਾਈ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ
NEXT STORY