ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਸੈਂਟਰਲ ਜ਼ੋਨ ਵਲੋਂ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੇ ਕਰੀਬ ਢਾਈ ਮਹੀਨਿਆਂ ਦੌਰਾਨ 231.43 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਦੀ ਸਫ਼ਲਤਾ ਪੂਰਵਕ ਰਿਕਵਰੀ ਕੀਤੀ ਗਈ ਹੈ। ਪ੍ਰਾਪਤ ਅੰਕੜਿਆਂ ਅਨੁਸਾਰ 31 ਜੁਲਾਈ 2026 ਤੱਕ ਲੁਧਿਆਣਾ ਸ਼ਹਿਰ ਦੀਆਂ 9 ਵੱਖ-ਵੱਖ ਡਵੀਜ਼ਨਾਂ, ਖੰਨਾ ਸਰਕਲ ਅਤੇ ਸਬ ਅਰਬਨ ਇਲਾਕਿਆਂ ਵਿਚ ਖ਼ਪਤਕਾਰਾਂ ਵੱਲ ਕੁੱਲ 564.43 ਕਰੋੜ ਰੁਪਏ ਦੀ ਡਿਫਾਲਟਿੰਗ ਰਾਸ਼ੀ ਖੜ੍ਹੀ ਸੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ
ਇਸ ਨੂੰ ਧਿਆਨ 'ਚ ਰੱਖਦਿਆਂ ਸੈਂਟਰਲ ਜ਼ੋਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਉਨ੍ਹਾਂ ਦੀ ਟੀਮ ਨੇ ਘਰ-ਘਰ ਜਾ ਕੇ ਖ਼ਪਤਕਾਰਾਂ ਨੂੰ ਬਕਾਇਆ ਬਿੱਲ ਭਰਨ ਲਈ ਜਾਗਰੂਕ ਕੀਤਾ, ਤਾਂ ਜੋ ਲੋਕਾਂ ਨੂੰ ਜੁਰਮਾਨੇ ਅਤੇ ਕਨੈਕਸ਼ਨ ਕੱਟਣ ਵਰਗੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਚੀਫ਼ ਇੰਜੀਨੀਅਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਸਦਕਾ 10 ਅਕਤੂਬਰ ਤੱਕ 231.43 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ 'ਚ ਜਮ੍ਹਾਂ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਬਾਕੀ ਰਹਿੰਦੇ 333 ਕਰੋੜ ਰੁਪਏ ਦੀ ਵਸੂਲੀ ਲਈ ਵੀ ਵਿਭਾਗੀ ਟੀਮਾਂ ਖ਼ਪਤਕਾਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਖ਼ਪਤਕਾਰ ਕਿਸੇ ਵੀ ਪਰੇਸ਼ਾਨੀ ਤੋਂ ਬਚਣ ਲਈ ਸਮੇਂ ਸਿਰ ਆਪਣੇ ਬਿੱਲ ਜਮ੍ਹਾਂ ਕਰਵਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਰ ਦੀ ਟੱਕਰ ਨਾਲ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਵੈਨ, ਨੌਜਵਾਨ ਦੀ ਮੌਤ
NEXT STORY