ਗੁਰਦਾਸਪੁਰ (ਹਰਮਨ) : ਸਬ-ਤਹਿਸੀਲ ਕਾਹਨੂੰਵਾਨ ਅਧੀਨ ਪਿੰਡ ਮੋਠ ਸਰਾਏ ਬਨਾਮ ਰਾਜੂ ਬੇਲਾ ਵਿਖੇ ਇਕ ਨਿੱਜੀ ਕੰਪਨੀ ਦੀ ਕਰੀਬ 100 ਏਕੜ ਵਿਵਾਦਤ ਜ਼ਮੀਨ ’ਤੇ ਬੀਜੀ ਗਈ ਕਣਕ ਦੀ ਫਸਲ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਅਦਾਲਤ ਦੇ ਦਖਲ ਮਗਰੋਂ ਜ਼ਿਲਾ ਪ੍ਰਸ਼ਾਸਨ ਨੇ ਫਸਲ ਦੀ ਵਾਢੀ ਆਪਣੀ ਨਿਗਰਾਨੀ ਹੇਠ ਕਰਵਾਉਣ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਅਗਲੇ ਹੁਕਮਾਂ ਤੱਕ ਕਿਸੇ ਵੀ ਧਿਰ ਨੂੰ ਜ਼ਮੀਨ ’ਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਸ ਜ਼ਮੀਨ ’ਤੇ ਕਬਜ਼ੇ ਨੂੰ ਲੈ ਕੇ ਦੋ ਵੱਖ-ਵੱਖ ਧੜੇ ਆਪਣਾ ਹੱਕ ਜਤਾਉਂਦੇ ਹੋਏ ਕਣਕ ਦੀ ਫਸਲ ਬੀਜਣ, ਵੱਢਣ ਅਤੇ ਵੇਚਣ ਦੇ ਦਾਅਵੇ ਕਰ ਰਹੇ ਸਨ। ਵਿਵਾਦ ਉਸ ਵੇਲੇ ਹੋਰ ਗੰਭੀਰ ਹੋ ਗਿਆ ਜਦੋਂ ਬੀਤੇ ਦਿਨੀਂ ਦੋਵਾਂ ਧਿਰਾਂ ਵਿਚਕਾਰ ਝਗੜੇ ਦੌਰਾਨ ਗੋਲੀਬਾਰੀ ਹੋਣ ਦੀਆਂ ਵੀ ਖਬਰਾਂ ਸਾਹਮਣੇ ਆਈਆਂ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਥਾਣਾ ਭੈਣੀ ਮੀਆਂ ਖਾਂ ’ਚ ਦੋਵਾਂ ਧਿਰਾਂ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਮਾਮਲੇ ਵੀ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
ਪੰਜਾਬ ਸਰਕਾਰ ਅਤੇ ਜ਼ਿਲਾ ਗੁਰਦਾਸਪੁਰ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਅਦਾਲਤ ਨੇ ਜ਼ਮੀਨ ਸਬੰਧੀ ਕਾਨੂੰਨੀ ਕਾਰਵਾਈ ਕਰਦਿਆਂ ਸਪੱਸ਼ਟ ਹੁਕਮ ਜਾਰੀ ਕੀਤੇ ਕਿ ਅਗਲੇ ਫੈਸਲੇ ਤੱਕ ਕਿਸੇ ਵੀ ਧਿਰ ਨੂੰ ਜ਼ਮੀਨ ਵਿਚ ਦਖ਼ਲਅੰਦਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਮੌਕੇ ’ਤੇ ਮੌਜੂਦ ਨਾਇਬ ਤਹਿਸੀਲਦਾਰ ਕਾਹਨੂੰਵਾਨ ਸਤਨਾਮ ਸਿੰਘ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਅਦਾਲਤੀ ਹੁਕਮਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਸਤਨਾਮ ਸਿੰਘ ਨੂੰ ਇਸ ਜ਼ਮੀਨ ਦਾ ਰਿਸੀਵਰ ਨਿਯੁਕਤ ਕੀਤਾ ਗਿਆ ਹੈ।
ਨਾਇਬ ਤਹਿਸੀਲਦਾਰ ਨੇ ਕਿਹਾ ਕਿ ਪੂਰੀ ਕਣਕ ਦੀ ਫਸਲ ਦੀ ਵਾਢੀ ਕਰਵਾ ਕੇ ਉਸ ਨੂੰ ਮੰਡੀ ’ਚ ਵੇਚਿਆ ਜਾਵੇਗਾ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਧਿਰ ਨੂੰ ਕਾਨੂੰਨ-ਵਿਵਸਥਾ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਹਾਰਾ ਦੀ ਸਟੀਲ ਮਿੱਲ 'ਤੇ GST ਦੀ ਵੱਡੀ ਰੇਡ: ਕਰੋੜਾਂ ਦੀ ਟੈਕਸ ਚੋਰੀ ਦਾ ਖੁਲਾਸਾ, ਫੈਕਟਰੀ ਸੀਲ
NEXT STORY