ਸ਼ਾਹਕੋਟ (ਵੈੱਬ ਡੈਸਕ)- ਸ਼ਾਹਕੋਟ ਪੁਲਸ ਵੱਲੋਂ ਕੀਤੀ ਗਈ ਇਕ ਕਾਰਵਾਈ ਸਵਾਲਾਂ ਦੇ ਘੇਰੇ 'ਚ ਆ ਗਈ ਹੈ, ਜਿਸ ਤੋਂ ਬਾਅਦ ਵਿਭਾਗ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਐੱਸ. ਐੱਚ. ਓ. ਸਮੇਤ ਤਿੰਨ ਪੁਲਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 9 ਅਪ੍ਰੈਲ ਨੂੰ ਥਾਣਾ ਸ਼ਾਹਕੋਟ ਵਿਖੇ ਅਕਰਮ ਨਾਂ ਦੇ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਨੰਬਰ 90 ਦਰਜ ਕੀਤਾ ਗਿਆ ਸੀ, ਜਿਸ 'ਚ ਉਸ ਦੇ ਘਰੋਂ 35 ਲੀਟਰ ਲਾਹਣ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਸੀ. ਸੀ. ਟੀ. ਵੀ. ਫੁਟੇਜ ਵਾਇਰਲ ਹੋ ਗਈ, ਜਿਸ 'ਚ ਪੁਲਸ ਮੁਲਾਜ਼ਮ ਖ਼ੁਦ ਹੀ ਇਕ ਡਰੱਮ (ਕੰਟੇਨਰ) ਗੱਡੀ 'ਚੋਂ ਕੱਢ ਕੇ ਦੋਸ਼ੀ ਦੇ ਘਰ ਦੇ ਅੰਦਰ ਲੈ ਕੇ ਜਾਂਦੇ ਵਿਖਾਈ ਦੇ ਰਹੇ ਹਨ ਅਤੇ ਬਾਅਦ 'ਚ ਉਹੀ ਡਰੱਮ ਬਾਹਰ ਲਿਆਂਦਾ ਜਾਂਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

ਪੁਲਸ ਅਧਿਕਾਰੀਆਂ ਅਨੁਸਾਰ ਮੁੱਢਲੀ ਪੁੱਛਗਿੱਛ 'ਚ ਮੁਲਾਜ਼ਮਾਂ ਨੇ ਦੱਸਿਆ ਕਿ ਲਾਹਣ ਦੀ ਰਿਕਵਰੀ ਲਈ ਕੰਟੇਨਰਾਂ ਦਾ ਪ੍ਰਬੰਧ ਬਾਹਰੋਂ ਕਰਨਾ ਪੈਂਦਾ ਹੈ ਅਤੇ ਇਹ ਡਰਮ ਰਿਕਵਰੀ ਵਾਸਤੇ ਹੀ ਅੰਦਰ ਲਿਜਾਇਆ ਗਿਆ ਸੀ। ਸੀ. ਸੀ. ਟੀ. ਵੀ. ਫੁਟੇਜ ਨੇ ਪੁਲਸ ਦੇ ਇਸ ਬਿਆਨ ਨੂੰ ਝੂਠਾ ਸਾਬਤ ਕਰ ਦਿੱਤਾ ਹੈ। ਫੁਟੇਜ 'ਚ ਇਕ ਪੁਲਸ ਟੀਮ ਨੂੰ ਸਿਲਵਰ ਈਕੋਸਪੋਰਟ ਕਾਰ 'ਚ ਨੀਲੇ ਰੰਗ ਦਾ ਡਰੱਮ ਲਿਆਉਂਦੇ ਹੋਏ ਵਿਖਾਇਆ ਗਿਆ ਹੈ। ਡਰੰਮ ਖਾਲੀ ਨਹੀਂ ਸੀ, ਕਿਉਂਕਿ ਇਸ ਨੂੰ ਦੋ ਲੋਕ ਲਿਜਾ ਰਹੇ ਸਨ। ਕੁੱਲ੍ਹ ਸੱਤ ਪੁਲਸ ਅਧਿਕਾਰੀ ਕੈਮਰੇ ਵਿੱਚ ਕੈਦ ਹੋ ਗਏ, ਚਾਰ ਵਰਦੀ 'ਚ ਅਤੇ ਤਿੰਨ ਸਾਦੇ ਕੱਪੜਿਆਂ ਵਿੱਚ। ਸਿਰਫ਼ 13 ਮਿੰਟਾਂ 'ਚ ਲਾਹਣ ਦੀ ਬਰਾਮਦਗੀ ਵਿਖਾ ਕੇ ਇਕ ਵੀਡੀਓ ਰਿਕਾਰਡ ਕੀਤੀ ਗਈ ਅਤੇ ਡਰੱਮ ਨੂੰ ਸੀਲ ਕਰਕੇ ਲਿਜਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ
ਹੈਰਾਨ ਕਰਨ ਵਾਲੀ ਗੱਲ ਹੈ ਕਿ ਜਿਸ ਵੇਲੇ ਕਾਰਵਾਈ ਕੀਤੀ ਗਈ ਮੁਲਜ਼ਮ ਅਕਰਮ ਉਸ ਵੇਲੇ ਘਰ ਵਿਚ ਮੌਜੂਦ ਨਹੀਂ ਸੀ। ਸਵਾਲ ਇਹ ਵੀ ਉੱਠਦਾ ਹੈ ਜਦ ਪੂਰੇ 13 ਮਿੰਟ ਦੇ ਆਪ੍ਰੇਸ਼ਨ ਦੌਰਾਨ ਕੰਡਾ ਨਹੀਂ ਸੀ ਤਾਂ ਪੁਲਸ ਨੂੰ ਕਿਵੇਂ ਪਤਾ ਲੱਗਾ ਕਿ ਡਰੱਮ ਵਿਚ 35 ਲੀਟਰ ਸ਼ਰਾਬ ਸੀ? ਹਾਲਾਂਕਿ ਵੀਡੀਓ ਵਾਇਰਲ ਹੋਣ ਨਾਲ ਪੁਲਸ ਦੇ ਅਕਸ ਨੂੰ ਪਹੁੰਚੇ ਨੁਕਸਾਨ ਨੂੰ ਵੇਖਦੇ ਹੋਏ ਇਸ ਦੀ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਮੁਲਾਜ਼ਮਾਂ 'ਤੇ ਕਾਰਵਾਈ ਅਤੇ ਉੱਚ ਪੱਧਰੀ ਜਾਂਚ
ਇਸ ਮਾਮਲੇ 'ਚ ਐੱਸ. ਐੱਚ. ਓ. ਇੰਸਪੈਕਟਰ ਬਲਵਿੰਦਰ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ ਅਤੇ ਲੇਡੀ ਕਾਂਸਟੇਬਲ ਹੈਵਨਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਜ਼ਿੰਮੇਵਾਰੀ ਐਸ.ਪੀ. ਇਨਵੈਸਟੀਗੇਸ਼ਨ ਵਨੀਤ ਲਾਹਾਵਤ (IPS) ਨੂੰ ਸੌਂਪੀ ਗਈ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿੰਡ ਵਾਸੀਆਂ ਮੁਤਾਬਕ ਅਕਰਮ ਇਕ ਮਜ਼ਦੂਰ ਅਤੇ ਇਕ ਰਾਜਨੀਤਿਕ ਕਾਰਕੁਨ ਹੈ। ਉਸ ਦੇ ਖ਼ਿਲਾਫ਼ ਦੋ ਮਾਮਲੇ ਦਰਜ ਸਨ, ਇਕ ਹਮਲੇ ਲਈ ਅਤੇ ਦੂਜਾ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਮਾਮਲਾ ਦਰਜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪਤਾ ਨਹੀਂ ਹੈ ਕਿ ਪੁਲਸ ਉਸ ਨੂੰ ਕਿਉਂ ਫਸਾਉਣਾ ਚਾਹੁੰਦੀ ਸੀ।
ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਛਿੜ ਗਈ ਹੈ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਕੇ ਸਵਾਲ ਚੁੱਕੇ ਹਨ ਕਿ ਪੁਲਸ ਖ਼ੁਦ ਹੀ ਮਾਮਲੇ ਕ੍ਰੀਏਟ ਕਰਦੀ ਹੈ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਸ ਵਿਅਕਤੀ 'ਤੇ ਮਾਮਲਾ ਦਰਜ ਹੋਇਆ ਹੈ, ਉਸ ਦੀ ਪਹਿਲਾਂ ਵੀ ਕ੍ਰਿਮੀਨਲ ਅਤੇ ਐਕਸਾਈਜ਼ ਨਾਲ ਸਬੰਧਤ ਬੈਕਗਰਾਊਂਡ ਰਹੀ ਹੈ।
ਇਹ ਵੀ ਪੜ੍ਹੋ: ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ ਗੱਦਾਰ ਤੇ FBI ਦਾ ਏਜੰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੰਦ ਹੋਇਆ ਪੰਜਾਬ ਦਾ ਇਹ ਸ਼ਹਿਰ, ਵ੍ਰਿੰਦਾਵਨ ਹਾਦਸੇ ਕਾਰਨ ਦੁਕਾਨਦਾਰਾਂ ਨੇ ਲਿਆ ਫ਼ੈਸਲਾ
NEXT STORY