ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਸਿਵਲ ਹਸਪਤਾਲ ਵਿਚ ਆਕਸੀਜ਼ਨ ਪਲਾਂਟ ਵਿਚ ਖ਼ਰਾਬੀ ਆਉਣ ਕਰਕੇ ਤਿੰਨ ਮਰੀਜ਼ਾਂ ਦੀ ਹੋਈ ਮੌਤ ਦੇ ਮਾਮਲੇ ਵਿਚ ਵੱਡੇ ਅਧਿਕਾਰੀਆਂ 'ਤੇ ਗਾਜ ਡਿੱਗੀ ਹੈ। ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਕੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈੱਕ ਕਾਨਫ਼ੰਰਸ ਦੌਰਾਨ ਦਿੱਤੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ

ਸਸਪੈਂਡ ਹੋਣ ਵਾਲੇ ਅਧਿਕਾਰੀਆਂ ਵਿਚ ਐੱਮ. ਐੱਸ. ਡਾ. ਰਾਜ ਕੁਮਾਰ, ਐੱਸ. ਐੱਮ. ਓ. ਡਾ. ਸੁਰਜੀਤ ਸਿੰਘ, ਡਾ. ਸੋਨਾਕਸ਼ੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਇਸ ਮਾਮਲੇ ਸਬੰਧੀ ਸਿਹਤ ਮੰਤਰੀ ਡਾ. ਬਲਬੀਰ ਨੇ ਕਿਹਾ ਕਿ ਅਸੀਂ ਆਕਸੀਜਨ ਨਾਲ ਜਾਨਾਂ ਨਹੀਂ ਬਚਾ ਸਕਦੇ ਪਰ ਉਨ੍ਹਾਂ ਮੰਨਿਆ ਕਿ ਇਸ ਘਟਨਾ ਵਿੱਚ ਮੈਨੇਜਮੈਂਟ ਪੱਧਰ 'ਤੇ ਵੱਡੀ ਲਾਪਰਵਾਹੀ ਹੋਈ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਪਲਾਂਟ ਤੋਂ ਦੋ ਮਸ਼ੀਨਾਂ ਵਰਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਦਬਾਅ ਘਟਾਉਣ ਦੇ ਮਾਮਲੇ ਵਿੱਚ ਬੈਕਅੱਪ ਵੀ ਹੁੰਦਾ ਹੈ। ਵੱਡੀ ਲਾਪਰਵਾਹੀ ਦੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਐੱਮ. ਐੱਸ. ਡਾ. ਰਾਜ ਕੁਮਾਰ, ਐੱਸ. ਐੱਮ. ਓ. ਡਾ. ਸੁਰਜੀਤ ਸਿੰਘ ਅਤੇ ਡਾ. ਸੋਨਾਕਸ਼ੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਜਾਂਚ ਵਿੱਚ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਸਿਵਲ ਹਸਪਤਾਲ ’ਚ ਹੋਈਆਂ 3 ਮੌਤਾਂ ਦੇ ਮਾਮਲੇ ਦੀ ਰਿਪੋਰਟ ਤਿਆਰ, ਵੱਡੇ ਅਧਿਕਾਰੀਆਂ 'ਤੇ ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫੜਿਆ ਗਿਆ ਪਾਕਿਸਤਾਨੀ ਜਾਸੂਸ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY