ਬਠਿੰਡਾ (ਸੁਖਵਿੰਦਰ) : ਪੁਲਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਸ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਸਟੋਰੇਜ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾਈ ਅਤੇ ਪਤੰਗ ਉਡਾਉਣ ਵਾਲੀਆਂ ਸਾਰੀਆਂ ਦੁਕਾਨਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਚਾਈਨਾ ਡੋਰ ਦਾ ਕਾਰੋਬਾਰ ਕਰਦੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਈਨਾ ਡੋਰ ਦੇ 83 ਪੈਕੇਟ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜੈਸਮੀਨ ਸਿੰਘ ਨੇ ਮੁਲਜ਼ਮ ਰਾਧੇ ਸ਼ਿਆਮ ਨੂੰ ਰਜਿੰਦਰਾ ਕਾਲਜ ਦੇ ਪਿੱਛੇ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗੱਟੇ ਚਾਈਨਾ ਡੋਰ ਬਰਾਮਦ ਕੀਤੇ ਹਨ।
ਇਸੇ ਤਰ੍ਹਾਂ ਥਾਣਾ ਕੈਨਾਲ ਕਲੋਨੀ ਦੇ ਸਹਾਇਕ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਅਮਰਪੁਰ ਬਸਤੀ ਤੋਂ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 23 ਗੁੱਟੇ ਚਾਈਨਾ ਡੋਰ ਬਰਾਮਦ ਕੀਤੇ ਹਨ। ਇੱਕ ਹੋਰ ਮਾਮਲੇ ਵਿਚ ਥਾਣਾ ਸਦਰ ਦੇ ਸਹਾਇਕ ਐੱਸ. ਐੱਚ. ਓ. ਜਗਜੀਤ ਸਿੰਘ ਨੇ ਮੁਲਜ਼ਮ ਰਾਹੁਲ ਸਿੰਘ ਵਾਸੀ ਅਮਰਪੁਰਾ ਬਸਤੀ ਬੀੜ ਤਾਲਾਬ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਗੁੱਟੇ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ। ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਿਕਰੀ ਅਤੇ ਸਟੋਰੇਜ 'ਤੇ ਪੂਰਨ ਪਾਬੰਦੀ ਹੈ। ਜੇਕਰ ਕੋਈ ਇਸ ਤਾਰ ਨਾਲ ਪਤੰਗ ਵੇਚਦਾ, ਖ਼ਰੀਦਦਾ ਜਾਂ ਉਡਾਉਂਦਾ ਦੇਖਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੋਹੜੀ ਦੀ ਰਾਤ ਚੋਰਾਂ ਕੋਆਪ੍ਰੇਟਿਵ ਸੋਸਾਇਟੀ 'ਚ ਕੀਤਾ ਹੱਥ ਸਾਫ਼
NEXT STORY