ਮੋਗਾ, (ਕਸ਼ਿਸ਼ ਸਿੰਗਲਾ) : ਮੋਗਾ-ਫਿਰੋਜ਼ਪੁਰ ਰੋਡ ਸਥਿਤ ਥਾਣਾ ਸਦਰ 'ਤੇ 8 ਜੁਲਾਈ ਨੂੰ ਹੋਏ ਹੈਂਡ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਮੋਗਾ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿੱਚ ਮੁੱਖ ਕਥਿਤ ਮੁਲਜ਼ਮ ਸਮੇਤ ਕੁੱਲ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਸਾਰੇ ਕਥਿਤ ਮੁਲਜ਼ਮਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਸਮੇਤ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐਤਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਾਰੇ ਕਥਿਤ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਪੁਲਸ ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਹਮਲੇ ਦੇ ਮਾਸਟਰਮਾਈਂਡ, ਸੰਭਾਵਿਤ ਅੱਤਵਾਦੀ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪੁਲਸ ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਕਥਿਤ ਮੁਲਜ਼ਮ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਇਹ ਜਾਣਕਾਰੀ ਵੀ ਸਾਹਮਣੇ ਆਈ ਸੀ ਕਿ ਇਸ ਮਾਮਲੇ ਵਿੱਚ ਤਿੰਨ ਸ਼ੱਕੀ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਨ੍ਹਾਂ ਦਾ ਮੈਡੀਕਲ ਸਿਵਲ ਹਸਪਤਾਲ ਮੋਗਾ ਵਿੱਚ ਕਰਵਾਇਆ ਗਿਆ ਸੀ। ਹਾਲਾਂਕਿ ਉਸ ਵੇਲੇ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਸੀ।
ਜ਼ਿਕਰਯੋਗ ਹੈ ਕਿ 8 ਜੁਲਾਈ ਨੂੰ ਸਵੇਰੇ ਕਰੀਬ 3:15 ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਥਾਣਾ ਸਦਰ ਦੇ ਬਾਹਰ ਪਹੁੰਚੇ ਅਤੇ ਥਾਣਾ ਪਰਿਸਰ ਅੰਦਰ ਹੈਂਡ ਗ੍ਰੇਨੇਡ ਸੁੱਟ ਕੇ ਫ਼ਰਾਰ ਹੋ ਗਏ ਸਨ। ਧਮਾਕਾ ਘੱਟ ਤੀਬਰਤਾ ਦਾ ਹੋਣ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਇਆ, ਪਰ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਘਟਨਾ ਤੋਂ ਤੁਰੰਤ ਬਾਅਦ ਸੀਨੀਅਰ ਪੁਲਸ ਅਧਿਕਾਰੀ, ਬੰਬ ਨਿਰੋਧਕ ਦਸਤਾ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਸੀ। ਮੌਕੇ ਤੋਂ ਅਹਿਮ ਸਬੂਤ ਇਕੱਠੇ ਕੀਤੇ ਗਏ ਅਤੇ ਸੀਸੀਟੀਵੀ ਫੁਟੇਜ ਤੇ ਤਕਨੀਕੀ ਜਾਂਚ ਦੇ ਆਧਾਰ 'ਤੇ ਪੁਲਿਸ ਕਥਿਤ ਮੁਲਜ਼ਮਾਂ ਤੱਕ ਪਹੁੰਚੀ। ਮੁੱਢਲੀ ਜਾਂਚ ਵਿੱਚ ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਮਲਾ ਵਿਦੇਸ਼ ਵਿੱਚ ਬੈਠੇ ਕਿਸੇ ਗੈਂਗਸਟਰ ਦੇ ਇਸ਼ਾਰੇ 'ਤੇ ਕਰਵਾਇਆ ਗਿਆ। ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਕਥਿਤ ਮੁਲਜ਼ਮਾਂ ਨੂੰ ਵਿਸਫੋਟਕ ਸਮੱਗਰੀ ਕਿਸ ਨੇ ਮੁਹੱਈਆ ਕਰਵਾਈ ਅਤੇ ਵਾਰਦਾਤ ਦੀ ਸਾਜ਼ਿਸ਼ ਕਿੱਥੇ ਰਚੀ ਗਈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਸ ਨੂੰ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸਿਆਂ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11 ਉਮੀਦਵਾਰ ਆਏ ਅੜਿੱਕੇ
NEXT STORY