ਅੰਮ੍ਰਿਤਸਰ (ਕਮਲ)–ਅੰਮ੍ਰਿਤਸਰ ਦੇ ਨਗਰ ਸੁਧਾਰ ਟਰੱਸਟ ’ਚ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 11 ਨਵੰਬਰ 2026 ਨੂੰ ਜਾਰੀ ਹੁਕਮਾਂ ’ਚ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਸੂਚੀ ’ਚ ਕਾਰਜਕਾਰੀ ਅਧਿਕਾਰੀਆਂ (ਈ. ਓ.) ਅਤੇ ਟਰੱਸਟ ਇੰਜੀਨੀਅਰਾਂ ਸਮੇਤ ਵੱਖ-ਵੱਖ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ ਦਾ ਅਸਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਕੰਮਕਾਜ ’ਤੇ ਵੀ ਪਵੇਗਾ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੀ ਕਾਰਵਾਈ: 38 ਕਿਲੋ ਤੋਂ ਵੱਧ ਹੈਰੋਇਨ ਤੇ ਵੱਡੇ ਹਥਿਆਰਾਂ ਦੀ ਖੇਪ ਸਣੇ 7 ਦੋਸ਼ੀ ਗ੍ਰਿਫਤਾਰ
ਰਾਜੇਸ਼ ਕੁਮਾਰ ਨੂੰ ਅੰਮ੍ਰਿਤਸਰ ਦਾ ਕਾਰਜਕਾਰੀ ਅਧਿਕਾਰੀ ਲਗਾਇਆ, ਸੰਜੀਵ ਭਸੀਨ ਦਾ ਗੁਰਦਾਸਪੁਰ ਤਬਾਦਲਾ
ਸਰਕਾਰੀ ਹੁਕਮਾਂ ਅਨੁਸਾਰ ਰਾਜੇਸ਼ ਕੁਮਾਰ, ਜੋ ਪਹਿਲਾਂ ਨਗਰ ਸੁਧਾਰ ਟਰੱਸਟ ਸੰਗਰੂਰ ’ਚ ਕਾਰਜਕਾਰੀ ਅਧਿਕਾਰੀ ਦੇ ਅਹੁਦੇ ’ਤੇ ਤਾਇਨਾਤ ਸਨ, ਉਨ੍ਹਾਂ ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਲਗਾਇਆ ਗਿਆ ਹੈ। ਉਨ੍ਹਾਂ ਨੂੰ ਬਰਨਾਲਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ ’ਚ ਤਾਇਨਾਤ ਸੰਜੀਵ ਭਸੀਨ ਦਾ ਤਬਾਦਲਾ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼
ਇੰਜੀਨੀਅਰਿੰਗ ਵਿੰਗ ’ਚ ਵੀ ਮਹੱਤਵਪੂਰਨ ਫੇਰਬਦਲ ਕੀਤਾ ਗਿਆ ਹੈ। ਅਸ਼ਵਨੀ ਕੁਮਾਰ, ਜੋ ਨਗਰ ਸੁਧਾਰ ਟਰੱਸਟ ਪਟਿਆਲਾ ’ਚ ਤਾਇਨਾਤ ਸਨ ਅਤੇ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ, ਉਨ੍ਹਾਂ ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਲਗਾਇਆ ਗਿਆ ਹੈ। ਉਨ੍ਹਾਂ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ ਵੀ ਰਹੇਗਾ।
ਇਹ ਵੀ ਪੜ੍ਹੋ-ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਅਫ਼ੀਮ ਸਮੇਤ ਗ੍ਰਿਫ਼ਤਾਰ
ਇਸੇ ਤਰ੍ਹਾਂ ਰਾਮ ਸਿੰਘ ਨੂੰ ਬਰਨਾਲਾ ਤੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਲਗਾਇਆ ਗਿਆ ਹੈ। ਉਨ੍ਹਾਂ ਨੂੰ ਬਟਾਲਾ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਦੂਜੇ ਪਾਸੇ ਅੰਮ੍ਰਿਤਸਰ ’ਚ ਤਾਇਨਾਤ ਟਰੱਸਟ ਇੰਜੀਨੀਅਰ ਬਲਜਿੰਦਰ ਮੋਹਨ ਦਾ ਤਬਾਦਲਾ ਬਰਨਾਲਾ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ ’ਚ ਤਾਇਨਾਤ ਅਮਨਦੀਪ ਸਿੰਘ ਨੂੰ ਜਲੰਧਰ ਭੇਜਿਆ ਗਿਆ ਹੈ। ਉਨ੍ਹਾਂ ਕੋਲ ਫਗਵਾੜਾ ਦਾ ਵਾਧੂ ਚਾਰਜ ਰਹੇਗਾ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਦੋਸਤੀ 'ਤੇ ਲੱਗਾ ਦਾਗ! ਮਾਮੂਲੀ ਤਕਰਾਰ 'ਤੇ ਦੋਸਤ ਨੇ ਦੋਸਤ ਦਾ ਕੀਤਾ ਕਤਲ
ਅੰਮ੍ਰਿਤਸਰ ਟਰੱਸਟ ’ਚ ਨਵੀਂ ਟੀਮ ਨਾਲ ਕੰਮਕਾਜ ’ਚ ਬਦਲਾਅ ਦੀ ਉਮੀਦ
ਇਨ੍ਹਾਂ ਤਬਾਦਲਿਆਂ ਤੋਂ ਬਾਅਦ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਕਾਰਜਕਾਰੀ ਅਧਿਕਾਰੀ ਅਤੇ ਇੰਜੀਨੀਅਰਿੰਗ ਵਿੰਗ ਦੀਆਂ ਜ਼ਿੰਮੇਵਾਰੀਆਂ ’ਚ ਬਦਲਾਅ ਹੋਵੇਗਾ। ਹੁਣ ਦੇਖਣਾ ਹੋਵੇਗਾ ਕਿ ਨਵੀਂ ਤਾਇਨਾਤੀ ਤੋਂ ਬਾਅਦ ਟਰੱਸਟ ਦੇ ਰੁਕੇ ਹੋਏ ਵਿਕਾਸ ਕਾਰਜਾਂ, ਜ਼ਮੀਨਾਂ ਨਾਲ ਜੁੜੇ ਮਾਮਲਿਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ’ਚ ਕਿੰਨੀ ਤੇਜ਼ੀ ਆਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IVF ਕਰਵਾਉਣ ਵਾਲੀਆਂ ਔਰਤਾਂ ਲਈ ਵੱਡੀ ਖ਼ਬਰ, ਉਮਰ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
NEXT STORY