ਰੂਪਨਗਰ (ਵਿਜੇ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਵਿਕੇਸ਼ ਗੁਪਤਾ ਨੇ ਅੱਠਵੀਂ ਅਤੇ ਦਸਵੀਂ ਦੀਆਂ ਸਲਾਨਾ ਪ੍ਰੀਖਿਆਵਾਂ 2025 ਦੇ ਸੁਚੱਜੇ ਸੰਚਾਲਣ ਲਈ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਾਇਰੈਕਟਰ, ਐੱਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਐੱਨ. ਐੱਮ. ਐੱਮ. ਐੱਸ. ਐਂਡ ਪੀ. ਐੱਸ. ਟੀ. ਐੱਸ. ਈ. (ਅੱਠਵੀ) ਅਤੇ ਪੀ. ਐੱਸ. ਟੀ. ਐੱਸ. ਈ. (ਦਸਵੀਂ) ਪ੍ਰੀਖਿਆਵਾਂ ਸਾਲ 2025 ਦੀ ਪ੍ਰੀਖਿਆ 4 ਜਨਵਰੀ 2026 ਨੂੰ ਸਵੇਰੇ 10 ਤੋਂ ਦੁਪਹਿਰ 01 ਵਜੇ ਤੱਕ (03 ਘੰਟੇ) ਬੋਰਡ ਵੱਲੋਂ ਸਥਾਪਤ ਕੀਤੇ ਗਏ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾਈ ਹੈ। ਅਵਿਕੇਸ਼ ਗੁਪਤਾ ਨੇ ਕਿਹਾ ਕਿ ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿਚ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਅੱਠਵੀਂ ਦੀਆਂ ਪ੍ਰੀਖਿਆਵਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਕੂਲ ਆਫ਼ ਐਮੀਂਨੈਸ ਕੀਰਤਪੁਰ ਸਾਹਿਬ, ਸਕੂਲ ਆਫ਼ ਐਮੀਂਨੈਸ ਸ੍ਰੀ ਚਮਕੌਰ ਸਾਹਿਬ, ਐੱਸ. ਡੀ. ਹਾਈ ਸਕੂਲ ਭਲਵਾਲ ਸ੍ਰੀ ਚਮਕੌਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪ੍ਰੀਖਿਆਂ ਕੇਂਦਰ ਬਣਾਏ ਗਏ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਦਸਵੀਂ ਦੀਆਂ ਪ੍ਰੀਖਿਆਵਾਂ ਲਈ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਹਾਈ ਸਕੂਲ ਮਟੋਰ, ਬੀ. ਐੱਸ. ਜੇ. ਐੱਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ, ਸਕੂਲ ਆਫ਼ ਐਮੀਂਨੈਸ ਨੰਗਲ, ਸਕੂਲ ਆਫ਼ ਐਮੀਂਨੈਸ ਰੂਪਨਗਰ ਅਤੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ, ਵੰਡੇ ਨਿਯੁਕਤੀ ਪੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab 'ਚ ਅਨੋਖ਼ਾ ਮਾਮਲਾ! ਮੁੰਡੇ ਨਾਲ ਵਿਆਹ ਕਰਵਾਉਣ ਲਈ ਕੁੜੀ ਬਣ ਗਿਆ ਕਿੰਨਰ ਤੇ ਫ਼ਿਰ...
NEXT STORY