ਫਗਵਾੜਾ (ਮੁਨੀਸ਼, ਸੋਨੂੰ)- ਫਗਵਾੜਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਐੱਚ. ਡੀ. ਐੱਫ਼. ਸੀ. ਬੈਂਕ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਕਤ ਵਾਰਦਾਤ ਨੂੰ ਅੰਜਾਮ ਤਿੰਨ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਬੈਂਕ ਅੰਦਰ ਦਾਖ਼ਲ ਹੋ ਕੇ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 40 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ
ਇਸ ਡਕੈਤੀ ਦੀ ਪੁਸ਼ਟੀ ਖ਼ੁਦ ਐੱਸ. ਪੀ. ਸਿਟੀ ਫਗਵਾੜਾ ਰੁਪਿੰਦਰ ਕੌਰ ਭਾਟੀ ਨੇ ਫ਼ੋਨ 'ਤੇ ਗੱਲਬਾਤ ਦੌਰਾਨ ਕੀਤੀ ਹੈ। ਐੱਸ. ਪੀ. ਨੇ ਕਿਹਾ ਕਿ ਜਿਵੇਂ ਹੀ ਡਕੈਤੀ ਦੀ ਸੂਚਨਾ ਮਿਲੀ ਪੁਲਸ ਨੇ ਮੌਕੇ 'ਤੇ ਜਾਂਚ ਸ਼ੁਰੂ ਕਰ ਦਿੱਤੀ। ਤਿੰਨ ਲੁਟੇਰੇ ਇਕ ਕਾਰ ਵਿੱਚ ਆਏ ਸਨ ਅਤੇ ਉਨ੍ਹਾਂ ਕੋਲ ਬੰਦੂਕਾਂ ਸਨ। ਉਨ੍ਹਾਂ ਕਿਹਾ ਕਿ ਬੈਂਕ ਵਾਲੇ ਅਜੇ ਲੁੱਟੀ ਗਈ ਰਕਮ ਨੂੰ ਕਲੀਅਰ ਨਹੀਂ ਕਰ ਰਹੇ ਹਨ ਪਰ ਕਿਹਾ ਜਾ ਰਿਹਾ ਹੈ ਕਿ 40 ਲੱਖ ਲੁੱਟ ਕੇ ਲੈ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰੂ ਨਗਰੀ 'ਚ ਧਾਰਮਿਕ ਪੁਸਤਕਾਂ ਦੀ ਬੇਅਦਬੀ, ਨਿਹੰਗ ਜਥੇਬੰਦੀਆਂ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
NEXT STORY