ਨਵਾਂਸ਼ਹਿਰ (ਮਨੋਰੰਜਨ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਜੀ) ਤਹਿਤ ਪ੍ਰਾਰਥੀ ਅਮਰਜੀਤ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਮਕਾਨ ਨੰ: ਬੀ-6/56, ਜਯੋਤੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੈਂਸ ਨੰਬਰ 119/ਐੱਮ. ਏ./ਐੱਮ. ਸੀ.2 ਮਿਤੀ 05-11-2018, ਫਰਮ ਐੱਮ/ਐੱਸ 2ritish 1cademy ਬੀ-6/56, ਜਯੋਤੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਕਤ ਐਕਟ ਤਹਿਤ ਹੀ ਪ੍ਰਾਰਥਣ ਮਧੂ ਰਾਣਾ ਪਤਨੀ ਦਲਜੀਤ ਸਿੰਘ ਰਾਣਾ ਵਾਸੀ ਪਿੰਡ ਰੁੜਕੀ ਮੁਗਲਾ, ਤਹਿਸੀਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 150/ਐੱਮ. ਏ./ਐੱਮ. ਸੀ.2 ਮਿਤੀ 05-07-2019, ਫਰਮ ਐੱਮ/ਐੱਸ 1astha 3oaching 3entre for 9Ielts ਕੁਲਾਮ ਰੋਡ, ਨਾਅਰ ਕਲੌਨੀ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਆਹ ਦੇ 11 ਦਿਨਾਂ ਬਾਅਦ ਲਾੜੀ ਨੇ ਚਾੜ੍ਹ 'ਤਾ ਚੰਨ੍ਹ, ਚੱਕਰਾਂ 'ਚ ਪਿਆ NRI ਪਤੀ, ਹੈਰਾਨ ਕਰੇਗਾ ਮਾਮਲਾ
ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਲਾਇਸੈਂਸ ਪ੍ਰਾਰਥੀ/ਪ੍ਰਾਰਥਣ ਵੱਲੋਂ ਆਪਣੇ 9 Ielts ਕੇਂਦਰ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਐਕਟ/ਨਿਯਮਾਂ ਮੁਤਾਬਕ ਇਨ੍ਹਾਂ ਜਾਂ ਇਨ੍ਹਾਂ ਦੀ ਫਰਮ ਖ਼ਿਲਾਫ਼ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਆਦਿ ਦੇ ਉਕਤ ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੇ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਵਪਾਰਕ ਅਦਾਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੁੰਦ ਕਾਰਨ ਪੰਜਾਬ 'ਚ ਵੱਡਾ ਹਾਦਸਾ, ਰਿਸ਼ਤੇਦਾਰ ਦੇ ਫੁੱਲ ਪਾਉਣ ਜਾ ਰਹੇ ਦੋ ਜਣਿਆਂ ਦੀ ਮੌਤ
NEXT STORY