ਜਲੰਧਰ (ਸ਼ੋਰੀ)-ਸਿਵਲ ਹਸਪਤਾਲ ਜਲੰਧਰ ਵਿਚ ਐਤਵਾਰ ਦੇਰ ਸ਼ਾਮ ਮਰੀਜ਼ਾਂ ਨੂੰ ਆਕਸੀਜਨ ਪਲਾਂਟ ਤੋਂ ਮਿਲਣ ਵਾਲੀ ਆਕਸੀਜਨ ਨਾ ਮਿਲਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਆਕਸੀਜਨ ਪਲਾਂਟ ਵਿਚ ਖ਼ਰਾਬੀ ਆ ਗਈ, ਜਿਸ ਕਾਰਨ ਟਰੌਮਾ ਵਾਰਡ ਵਿਚ ਦਾਖ਼ਲ 3 ਮਰੀਜ਼ਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 28, 29 ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ, ਵਿਭਾਗ ਦੀ ਵੱਡੀ ਭਵਿੱਖਬਾਣੀ, Alert ਰਹਿਣ ਲੋਕ

ਉਥੇ ਹੀ ਦੇਰ ਰਾਤ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੌਕੇ ’ਤੇ ਪਹੁੰਚੇ। ਡਾ. ਰਾਜ ਕੁਮਾਰ ਦਾ ਕਹਿਣਾ ਸੀ ਕਿ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਟੀਮ ਬਣਾਈ ਗਈ ਹੈ, ਜੋ ਇਸ ਘਟਨਾ ਦੀ ਰਿਪੋਰਟ ਤਿਆਰ ਕਰਕੇ ਹਸਪਤਾਲ ਪ੍ਰਸ਼ਾਸਨ ਨੂੰ ਸੌਂਪੇਗੀ। ਦੱਸਿਆ ਜਾ ਰਿਹਾ ਹੈ ਕਿ ਆਕਸੀਜਨ ਪਲਾਂਟ ਨੰਬਰ 2 ਦੇ ਕੰਪ੍ਰੈਸ਼ਰ ਵਿਚ ਖ਼ਰਾਬੀ ਆ ਗਈ, ਦੂਜਾ ਆਕਸੀਜਨ ਪਲਾਂਟ ਬੰਦ ਸੀ, ਜਿਸ ਨੂੰ ਚਲਾਇਆ ਹੀ ਨਹੀਂ ਗਿਆ, ਜਿਸ ਦਾ ਵਿਭਾਗ ਨੂੰ ਪਤਾ ਹੀ ਨਹੀਂ ਲੱਗ ਸਕਿਆ ਅਤੇ ਕੁਝ ਹੀ ਸਮੇਂ ਵਿਚ ਮਰੀਜ਼ਾਂ ਨੂੰ ਆਕਸੀਜਨ ਦੀ ਸਪਲਾਈ ਬੰਦ ਹੋ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਨਹਿਰ 'ਚ ਰੁੜੇ ਆਉਂਦੇ ਮਾਸੂਮ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

ਸੂਚਨਾ ਮਿਲਣ ’ਤੇ ਸਿਵਲ ਹਸਪਤਾਲ ਪਹੁੰਚੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਨੇ ਆਨੰਦ ਨੇ ਕਿਹਾ ਕਿ ਪਲਾਂਟ ਵਿਚ ਕੋਈ ਖ਼ਰਾਬੀ ਆ ਗਈ ਸੀ। ਟਰੌਮਾ ਵਾਰਡ ਵਿਚ ਸੱਪ ਦੇ ਡੰਗਣ ਕਾਰਨ ਜ਼ੇਰੇ ਇਲਾਜ ਇਕ ਔਰਤ, ਨਸ਼ੇ ਦੀ ਓਵਰਡੋਜ਼ ਵਾਲੇ ਮਰੀਜ਼ ਅਤੇ ਟੀ. ਬੀ. ਦੇ ਇਕ ਮਰੀਜ਼ ਦੀ ਮੌਤ ਹੋ ਗਈ। ਉਥੇ ਹੀ ਦੇਰ ਰਾਤ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ ਵਧਿਆ ਪਾਣੀ ਦਾ ਪੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮਰੀਕਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ 10 ਲੱਖ ਦੀ ਧੋਖਾਧੜੀ
NEXT STORY