ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਸ਼ੁਰੂਆਤ ਹੋ ਗਈ ਹੈ ਅਤੇ ਪੰਜਾਬ ਦਾ ਬਜਟ 26 ਮਾਰਚ ਨੂੰ ਐਲਾਨਿਆ ਜਾਵੇਗਾ। ਉਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਵੀ ਕੀਤੀ ਗਈ, ਜਿਸ ਵਿਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ, ਜਿਸ ਵਿਚ ਪੰਜਾਬ ਦੀ ਤਰੱਕੀ ਨੂੰ ਲੈ ਕੇ ਅਹਿਮ ਫ਼ੈਸਲਾ ਲਏ ਗਏ ਹਨ। ਸੋਸ਼ਲ ਡਿਪਾਰਟਮੈਂਟ ਨੂੰ ਲੈ ਕੇ ਖਾਲੀ਼ ਪਈਆਂ ਅਸਾਮੀਆਂ ਨੂੰ ਲੈ ਕੇ ਪੁਨਰਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ! ਲਗਾ 'ਤੇ ਦਿੱਤੇ ਗਏ ਨਾਕੇ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ
ਇਸ ਦੇ ਇਲਾਵਾ ਪੰਜਾਬ ਦੀਆਂ ਜੇਲ੍ਹਾਂ ਦੇ ਅੰਦਰ ਟਰਾਂਸਫ਼ਰ ਆਫ਼ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੀਆਂ ਜੇਲ੍ਹਾਂ ਦੇ ਅੰਦਰ ਕੈਦੀਆਂ ਨੂੰ ਆਦਾਨ-ਪ੍ਰਦਾਨ ਦੀ ਇਕ ਨਵੀਂ ਪਾਲਿਸੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਅੰਦਰ ਕਰੀਬ 31 ਹਜ਼ਾਰ ਤੋਂ ਵੱਧ ਕੈਦੀ ਹਨ। ਇਸ ਦੇ ਨਾਲ ਹੀ ਸਕੂਲ ਦੀਆਂ ਕਮੇਟੀਆਂ ਦੀ ਗਿਣਤੀ ਵਧਾ ਕੇ 16 ਕੀਤੀ ਗਈ ਹੈ, ਜਿਸ ਵਿਚ 12 ਵਿਅਕਤੀ ਬੱਚਿਆਂ ਦੇ ਪਰਿਵਾਰਕ ਮੈਂਬਰ ਅਤੇ 4 ਵਿਅਕਤੀ ਸਕੂਲ ਵੱਲੋਂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਸ ਅਫ਼ਸਰ 'ਤੇ ਡਿੱਗੀ ਗਾਜ
ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡ ਅਤੇ ਸਹਾਇਕ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ ਅਧਾਰਿਤ ਗਤੀਵਿਧੀਆਂ ਵਿੱਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੀ ਭਾਈਵਾਲੀ ਵਧੇਗੀ ਅਤੇ ਖਾਸ ਮੁਹਾਰਤ ਹਾਸਲ ਹੋਵੇਗੀ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਯਤਨ ਲਾਜਵਾਬ, ਦਿਨ ਰਾਤ ਮਾਨ ਸਰਕਾਰ ਬਣਾ ਰਹੀ ਰੰਗਲਾ ਪੰਜਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬੇਹੱਦ ਸ਼ਰਮਨਾਕ ਮਾਮਲਾ, ਧੀ ਨੂੰ ਨਿਰਵਸਤਰ ਕਰਕੇ ਸ਼ੀਸ਼ੇ ਸਾਹਮਣੇ ਕੀਤਾ ਖੜੀ ਫਿਰ...
NEXT STORY