ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 5 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗੈਸਟ ਹਾਊਸ ਦੇ ਕਮਰੇ 'ਚੋਂ ਵਿਆਹੁਤਾ ਔਰਤ ਦੀ ਮਿਲੀ ਲਾਸ਼
ਮੌਸਮ ਵਿਭਾਗ ਮੁਤਾਬਕ ਅੱਜ ਪੂਰਾ ਦਿਨ ਪੰਜਾਬ ਦਾ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਆਉਣ ਵਾਲੇ ਦਿਨਾਂ ਦੌਰਾਨ ਮੌਸਮ 'ਚ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੇਗੀ। ਯਾਨੀ ਕਿ 3 ਤੇ 4 ਅਪ੍ਰੈਲ ਨੂੰ ਫਿਰ ਤੋਂ ਮੌਸਮ ਠੰਡਾ ਹੋਵੇਗਾ। ਵਿਭਾਗ ਮੁਤਾਬਕ ਇਹ ਦਿਨ ਸੂਬੇ ਵਿਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ 'ਯੈਲੋ' ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ
3 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ 'ਚ ਓਰੇਂਜ ਅਲਰਟ ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਾਜਪਾ ਦਫ਼ਤਰ ਬਾਹਰ ਧਮਾਕੇ ਦੀ ਬੱਬਰ ਖ਼ਾਲਸਾ ਨੇ ਲਈ ਜ਼ਿੰਮੇਵਾਰੀ, ਪੂਰੇ ਸ਼ਹਿਰ 'ਚ ਅਲਰਟ ਜਾਰੀ
NEXT STORY