ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਡਿਪਟੀ ਪੋਸਟਮਾਸਟਰ (ਦਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀ 42 ਲੱਖ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕੀਤੀ ਹੈ। ਇਸ ਦੀ ਜਾਣਕਾਰੀ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਐਕਸ (ਟਵਿੱਟਰ) ਜ਼ਰੀਏ ਸਾਂਝੀ ਕੀਤੀ ਗਈ ਹੈ। ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਜਾਣਕਾਰੀ ਦਿੰਦੇ ਦੱਸਿਆ ਕਿ ਸੰਜੀਵ ਕੁਮਾਰ ਵਿਰੁੱਧ ਵਿੱਤੀ ਧੋਖਾਧੜੀ ਦੇ ਇਕ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਇਹ ਕਾਰਵਾਈ ਸੰਜੀਵ ਵਿਰੁੱਧ ਪੀ. ਐੱਮ. ਐੱਲ. ਏ. 002 ਦੇ ਤਹਿਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...

ਸਰਕਾਰੀ ਅਹੁਦੇ ਦੀ ਕੀਤੀ ਦੁਰਵਰਤੋਂ
ਸੰਜੀਵ ‘ਤੇ 2014 ਅਤੇ 2017 ਦੇ ਵਿਚਕਾਰ ਨਕੋਦਰ ਅਤੇ ਰੁੜਕਾ ਕਲਾਂ ਵਿਖੇ ਆਪਣੀ ਤਾਇਨਾਤੀ ਦੌਰਾਨ ਸਬ-ਪੋਸਟਮਾਸਟਰ ਵਜੋਂ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਜਾਅਲਸਾਜ਼ੀ ਕਰਨ ਅਤੇ ਸਰਕਾਰੀ ਫੰਡਾਂ ਦਾ ਗਬਨ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਮਾਮਲਾ ਕਪੂਰਥਲਾ ਡਾਕਘਰ ਦੇ ਸੁਪਰਡੈਂਟ ਦਿਲਬਾਗ ਸਿੰਘ ਸੂਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸ਼ਰਮਨਾਕ! ਰੱਬਾ ਕਿਸੇ ਨੂੰ ਨਾ ਦਈਂ ਅਜਿਹੀ ਮਾਂ, ਪ੍ਰੇਮੀ ਨਾਲ ਸੰਬੰਧ ਬਣਾਉਂਦਿਆਂ ਮਾਸੂਮ ਧੀ ਨਾਲ ਕੀਤਾ...
ਸੰਜੀਵ 'ਤੇ 15 ਲੱਖ ਦਾ ਲੱਗਾ ਜੁਰਮਾਨਾ
ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਦੀ ਮੋਹਾਲੀ ਅਦਾਲਤ ਨੇ 8.50 ਕਰੋੜ ਰੁਪਏ ਦੇ ਗਬਨ ਦੇ ਮੁਲਜ਼ਮ ਸਾਬਕਾ ਸਬ-ਪੋਸਟਮਾਸਟਰ ਨੂੰ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਜਲੰਧਰ ਨਿਵਾਸੀ ਸੰਜੀਵ ਕੁਮਾਰ ‘ਤੇ 15.40 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ, ਪਈਆਂ ਭਾਜੜਾਂ, ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੀ ਅਹਿਮ ਖ਼ਬਰ! ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ
NEXT STORY