ਮਾਨਸਾ (ਵੈੱਬ ਡੈਸਕ, ਮਿੱਤਲ) : ਮਾਨਸਾ 'ਚ ਇਸ ਵੇਲੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਵਲੋਂ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਜਵਾਬੀ ਕਾਰਵਾਈ 'ਚ ਪੁਲਸ ਨੇ ਵੀ ਗੋਲੀਆਂ ਚਲਾਈਆਂ। ਜਿਸ ਦੌਰਾਨ ਇਕ ਗੈਂਗਸਟਰ ਜ਼ਖਮੀ ਹੋ ਗਿਆ। ਫਿਲਹਾਲ ਦੋਹਾਂ ਪਾਸਿਓਂ ਅਜੇ ਵੀ ਫਾਇਰਿੰਗ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬੀਓ ਗਰਮੀਆਂ ਦੀ ਕਰ ਲਓ ਤਿਆਰੀ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਜਾਣਕਾਰੀ ਮੁਤਾਬਕ ਐੱਸ. ਪੀ. ਡੀ. ਮਨਮੋਹਣ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ ਦੇ ਘਰ ਹੋਈ ਫਾਇਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਜੱਸੀ ਪੰਚਰ ਅਤੋਂ ਹਥਿਆਰ ਬਰਾਮਦ ਕਰਵਾਉਣ ਦੇ ਲਈ ਪੁਲਸ ਉਬਾ ਪਿੰਡ ਵਿਖੇ ਲੈ ਕੇ ਗਈ ਸੀ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
ਇੱਥੇ ਉਸ ਵੱਲੋਂ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਗਈ ਤਾਂ ਪੁਲਸ ਵੱਲੋਂ ਜਵਾਬੀ ਕਾਰਵਾਈ 'ਚ ਜੱਸੀ ਪੈਂਚਰ ਦੇ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋਇਆ ਹੈ, ਜਿਸ ਨੂੰ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਦੀਆਂ ਟੀਮਾਂ ਵੱਲੋਂ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਰਾਬ ਨਾਲ ਭਰੇ ਟਰੱਕ ਨਾਲ ਵਾਪਰਿਆ ਭਿਆਨਕ ਹਾਦਸਾ, ਅੱਗਿਓਂ ਜੋ ਹੋਇਆ...
NEXT STORY