ਮੋਹਾਲੀ (ਜਸਬੀਰ ਜੱਸੀ) : ਮੋਹਾਲੀ ਦੇ ਸਨੇਟਾ ਪਿੰਡ 'ਚ ਪੁਲਸ ਵਲੋਂ ਬਦਮਾਸ਼ਾਂ ਦੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਦੀ ਜਵਾਬੀ ਫਾਇਰਿੰਗ ‘ਚ ਇੱਕ ਮੁਲਜ਼ਮ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਪਿੰਡ ਸਨੇਟਾ ‘ਚ ਪੁਲਸ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਪਹਿਲਾਂ ਗੋਲੀਬਾਰੀ ਹੋਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ‘ਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮੁਲਜ਼ਮ ਨੂੰ ਪੁਲਸ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਪੁਲਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਐਨਕਾਊਂਟਰ 'ਚ ਜ਼ਖਮੀ ਮੁਲਜ਼ਮ ਦੀ ਪਛਾਣ ਗੁਰਦਿੱਤ ਸਿੰਘ ਵਾਸੀ ਤਰਨਤਾਰਨ ਹਾਲ ਵਾਸੀ ਖਰੜ ਵੱਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
ਇਸ ਸਬੰਧੀ ਐੱਸ. ਐੱਸ. ਪੀ. ਮੋਹਾਲੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰਦਿੱਤ ਸਿੰਘ ਫਿਰੌ਼ਤੀ ਅਤੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਹੈ, ਸਪੈਸ਼ਲ ਸੈੱਲ ਅਤੇ ਸੀ. ਆਈ. ਏ. ਦੀ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ ਉਕਤ ਮੁਲਜ਼ਮ ਨੂੰ ਘੇਰਿਆ ਅਤੇ ਦੋਹਾਂ ਪਾਸਿਓਂ ਹੋਈ ਫਾਇਰਿੰਗ 'ਚ ਮੁਲਜ਼ਮ ਗੁਰਜੀਤ ਸਿੰਘ ਲੱਤ 'ਚ ਗੋਲੀ ਵੱਜਣ ਕਾਰਨ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ
ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਗੁਰਦਿੱਤ ਸਿੰਘ ਦੇ ਦੋ ਹੋਰ ਸਾਥੀਆਂ ਬਾਰੇ ਜਾਣਕਾਰੀ ਮਿਲੀ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਮੁਲਜ਼ਮ ਕੋਲੋਂ ਇੱਕ 9 ਐੱਮ. ਐੱਮ. ਦਾ ਪਿਸਟਲ ਬਰਾਮਦ ਹੋਇਆ ਹੈ। ਘਟਨਾ ਤੋਂ ਬਾਅਦ ਸਨੇਟਾ ਪਿੰਡ ‘ਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਰਾ ਨੇ ਹੀ ਲਗਾਈ ਭਰਾ ਦੀ ਦੁਕਾਨ ਨੂੰ ਅੱਗ, ਫਰਨੀਚਰ ਦਾ ਸਮਾਨ ਸੜ ਕੇ ਸੁਆਹ
NEXT STORY