ਮੋਹਾਲੀ (ਵੈੱਬ ਡੈਸਕ, ਗੁਰਜੀਤ, ਅਨਿਲ, ਵਿਕਰਮਜੀਤ) : ਡੇਰਾਬੱਸੀ ਘੱਗਰ ਨੇੜੇ ਬੁੱਧਵਾਰ ਦੁਪਹਿਰ ਪੁਲਸ ਨੇ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ। ਪੁਲਸ ਨੇ ਗੋਲਡੀ ਢਿਲੋਂ ਗੈਂਗ ਨਾਲ ਸਬੰਧਿਤ ਦੋ ਬਦਮਾਸ਼ਾਂ ਨੂੰ ਗੋਲੀ ਲੱਗਣ ਤੋਂ ਬਾਅਦ ਕਾਬੂ ਕਰ ਲਿਆ। ਇਸ ਮੌਕੇ ਜ਼ਿਲ੍ਹਾ ਮੋਹਾਲੀ ਐੱਸ. ਐੱਸ. ਪੀ. ਹਰਮੰਨ ਹਾਂਸ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੋਲਡੀ ਢਿਲੋਂ ਗੈਂਗ ਦੇ ਦੋ ਬਦਮਾਸ਼ ਡੇਰਾਬੱਸੀ ਇਲਾਕੇ 'ਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ ਅਤੇ ਐੱਸ. ਪੀ. ਰੂਰਲ ਮਨਪ੍ਰੀਤ ਸਿੰਘ, ਡੇਰਾਬੱਸੀ ਡੀ. ਐੱਸ. ਪੀ. ਬਿਕਰਮਜੀਤ ਸਿੰਘ ਬਰਾੜ, ਐੱਸ. ਐੱਚ. ਓ. ਸੁਮਿਤ ਮੋਰ ਅਤੇ ਏ. ਜੀ. ਟੀ. ਐੱਫ. ਦੀ ਟੀਮ ਵਲੋਂ ਸਾਂਝਾ ਆਪਰੇਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ! ਬੀਬੀਆਂ ਜ਼ਰੂਰ ਪੜ੍ਹ ਲੈਣ
ਦੋਹਾਂ ਬਦਮਾਸ਼ਾਂ ਨੂੰ ਪੁਲਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਦੋਹਾਂ ਕੋਲ ਦੋ ਪਿਸਤੌਲ ਅਤੇ 8-10 ਕਾਰਤੂਸ ਸਨ। ਬਦਮਾਸ਼ਾਂ ਵਲੋਂ ਪੁਲਸ 'ਤੇ ਵੀ ਫਾਇਰਿੰਗ ਕੀਤੀ ਗਈ, ਜੋ ਕਿ ਪੁਲਸ ਦੀ ਗੱਡੀ 'ਤੇ ਫਾਇਰ ਹੋਏ। ਪੁਲਸ ਨੇ ਦੱਸਿਆ ਕਿ ਦੋਵੇਂ ਬਦਮਾਸ਼ਾਂ ਅਮਨ ਅਤੇ ਸੰਨੀ ਗੋਲਡੀ ਦੇ ਪੈਰਾਂ ’ਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਰੇਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਮੈਰਿਜ ਪੈਲਸਾਂ 'ਚ ਹੁਣ...
ਪੁਲਸ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ 'ਤੇ ਪਹਿਲਾਂ ਵੀ ਪਰਚੇ ਦਰਜ ਹਨ ਅਤੇ ਪੁਲਸ ਇਨ੍ਹਾਂ ਦੀ ਭਾਲ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਦੋਹਾਂ ਅਪਰਾਧੀਆਂ ਨੂੰ ਅਦਾਲਤ 'ਚ ਪੇਸ਼ ਕਰ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਪੁੱਛਗਿਛ ਦੌਰਾਨ ਇਨ੍ਹਾਂ ਤੋਂ ਪਤਾ ਲਗਾਇਆ ਜਾ ਸਕੇ ਕਿ ਇਹ ਹੋਰ ਕਿਸ ਕਿਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਗ੍ਰਿਫ਼ਤਾਰ
NEXT STORY