ਚੰਡੀਗੜ੍ਹ - ਪੁਲਸ ਦੇ ਇਕ ਏ. ਐੱਸ. ਆਈ. ਦੀ ਹੱਤਿਆ ’ਚ ਕਥਿਤ ਤੌਰ ’ਤੇ ਸ਼ਾਮਲ ਇਕ ਮੁਲਜ਼ਮ ਸ਼ਨੀਵਾਰ ਰਾਤ ਅੰਮ੍ਰਿਤਸਰ ਵਿਖੇ ਪੁਲਸ ਮੁਕਾਬਲੇ ’ਚ ਮਾਰਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਾਰੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਮੂਲੇਚੱਕ ਪਿੰਡ ਦੇ ਨਿਵਾਸੀ ਦੀਪਕ ਸਿੰਘ ਵਜੋਂ ਹੋਈ ਹੈ।
ਪੁਲਸ ਅਨੁਸਾਰ, ਦੀਪਕ ਉਨ੍ਹਾਂ ਦੋ ਮੋਟਰਸਾਈਕਲ ਸਵਾਰਾਂ ਵਿਚੋਂ ਇਕ ਸੀ, ਜਿਨ੍ਹਾਂ ’ਤੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਭਗਤਾਂਵਾਲਾ ਅਨਾਜ ਮੰਡੀ ’ਚ ਏ. ਐੱਸ. ਆਈ. ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਦੋਸ਼ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣਾ ਇਲਾਕੇ ’ਚ ਹੋਏ ਮੁਕਾਬਲੇ ਦੌਰਾਨ ਦੀਪਕ ਨੂੰ ਗੋਲੀ ਲੱਗੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਅਨੁਸਾਰ, ਦੂਜਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮੌਕੇ ਤੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ ਅੱਠ ਕਾਰਤੂਸ ਬਰਾਮਦ ਕੀਤੇ ਹਨ।
ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
NEXT STORY