ਬਠਿੰਡਾ (ਵਿਜੈ ਵਰਮਾ) : ਬਠਿੰਡਾ 'ਚ ਭਾਜਪਾ ਆਗੂ ਅਤੇ ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਡਾ. ਤਰਸੇਮ ਗਰਗ ਦੇ ਹੋਮਿਓਪੈਥਿਕ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਦੇ ਸਨਸਨੀਖੇਜ਼ ਮਾਮਲੇ ਨੂੰ ਬਠਿੰਡਾ ਪੁਲਸ ਨੇ ਟਰੇਸ ਕਰ ਲਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੁਲਸ ਟੀਮ ਦੋਹਾਂ ਨੂੰ ਵਾਪਸ ਬਠਿੰਡਾ ਲੈ ਕੇ ਆ ਰਹੀ ਸੀ ਤਾਂ ਉਨ੍ਹਾਂ ਨੇ ਪਿਸ਼ਾਬ ਕਰਨ ਦਾ ਬਹਾਨਾ ਬਣਾ ਕੇ ਬਠਿੰਡਾ-ਮੁਕਤਸਰ ਹਾਈਵੇਅ ਦੇ ਪੁਲ ਤੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਅਤੇ ਦੂਜੇ ਦੀ ਬਾਂਹ ਟੁੱਟ ਗਈ। ਪੁਲਸ ਨੇ ਦੋਹਾਂ ਨੂੰ ਮੁੜ ਕਾਬੂ ਕਰਕੇ ਸਿਵਲ ਹਸਪਤਾਲ ਬਠਿੰਡਾ 'ਚ ਦਾਖ਼ਲ ਕਰਵਾਇਆ ਹੈ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ ਪੂਰੀ ਖ਼ਬਰ
ਐੱਸ. ਐੱਸ. ਪੀ. ਡਾ. ਜਸਵੀਰ ਯਾਦਵ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼-2 ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਸੀ. ਸੀ. ਟੀ. ਵੀ. ਫੁਟੇਜ, ਟੈਕਨੀਕਲ ਸਬੂਤਾਂ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ 'ਤੇ ਵਾਰਦਾਤ 'ਚ ਸ਼ਾਮਲ ਤਿੰਨ ਵਿਅਕਤੀਆਂ ਦੀ ਪਛਾਣ ਕੀਤੀ। ਪੁਲਸ ਨੇ ਨਾਖੁਲ ਕੁਮਾਰ ਰਾਜਪੂਤ (21) ਅਤੇ ਗੁਰਵਿੰਦਰ ਸਿੰਘ ਉਰਫ਼ ਉਲੀ (22), ਦੋਵੇਂ ਵਾਸੀ ਪਿੰਡ ਖੁਹੀਆ ਸਰਵਰ, ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਤੀਜਾ ਮੁਲਜ਼ਮ ਸੰਦੀਪ ਸਿੰਘ ਅਜੇ ਫ਼ਰਾਰ ਹੈ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ! ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
ਪੁਲਸ ਅਨੁਸਾਰ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਤੀਜੇ ਮੁਲਜ਼ਮ ਨੇ ਦੋਹਾਂ ਨੌਜਵਾਨਾਂ ਨੂੰ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਲਈ ਤਿੰਨ-ਤਿੰਨ ਹਜ਼ਾਰ ਰੁਪਏ ਦੇਣ ਦਾ ਲਾਲਚ ਦਿੱਤਾ ਸੀ। ਪੁਲਸ ਦਾ ਕਹਿਣਾ ਹੈ ਕਿ ਡੂੰਘੀ ਪੁੱਛਗਿੱਛ ਦੌਰਾਨ ਇਸ ਮਾਮਲੇ 'ਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਖ਼ਾਸ ਗੱਲ ਇਹ ਹੈ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। 23 ਜੂਨ ਨੂੰ ਥਾਣਾ ਕੋਤਵਾਲੀ ਬਠਿੰਡਾ 'ਚ ਇਸ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹਮਲੇ ਤੋਂ ਬਾਅਦ ਸ਼ਹਿਰ 'ਚ ਸਨਸਨੀ ਫੈਲ ਗਈ ਸੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
NEXT STORY