ਮਾਨਸਾ : ਮਾਨਸਾ 'ਚ ਲੱਗੇ ਧਰਨੇ 'ਚ ਲਿਜਾਈ ਜਾ ਰਹੀ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਨੂੰ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਲੈ ਕੇ 40 ਅਣਪਛਾਤੇ ਲੋਕਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋ ਗਈ ਹੈ ਅਤੇ ਕਿਸੇ ਵੇਲੇ ਵੀ ਇਨ੍ਹਾਂ ਲੋਕਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਇਸੇ ਦੌਰਾਨ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਪਰਚਾ ਕਰਨਾ ਹੈ ਤਾਂ ਮੇਰੇ 'ਤੇ ਕਰੇ ਅਤੇ ਮੈਨੂੰ ਗ੍ਰਿਫ਼ਤਾਰ ਕਰੇ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪਰਚੇ ਕਰੇਗੀ ਤਾਂ ਪ੍ਰਸ਼ਾਸਨ ਨਾਲ ਗੱਲਬਾਤ ਦੇ ਸੱਦੇ ਦਾ ਉਹ ਬਾਈਕਾਟ ਕਰਨਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ
ਦੱਸਣਯੋਗ ਹੈ ਕਿ ਪਿੰਡ ਭੰਮੇ ਕਲਾਂ 'ਚ 32 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਨੂੰ ਚੁੱਕਣ ਦੇ ਮਾਮਲੇ 'ਚ ਹੰਗਾਮਾ ਹੋ ਗਿਆ ਸੀ। ਦਲਜੀਤ ਸਿੰਘ ਦੀ ਲਾਸ਼ ਨੂੰ ਪਰਿਵਾਰ ਵਲੋਂ ਮਾਨਸਾ ਧਰਨੇ 'ਚ ਲਿਜਾਇਆ ਜਾ ਰਿਹਾ ਸੀ ਪਰ ਰਾਹ 'ਚ ਹੀ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਪੁਲਸ ਨੇ ਕਈ ਵੱਡੇ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸੇ ਮਾਮਲੇ 'ਚ ਅਣਪਛਾਤੇ 40 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CBI ਨੇ ਕੈਮਿਸਟ ਲਾਇਸੈਂਸ ਨਾਲ ਜੁੜੇ ਦਸਤਾਵੇਜ਼ ਫਰੋਲੇ, ਝੋਟਾ ਕਤਲ ਮਾਮਲੇ ਨਾਲ ਜੁੜੇ ਤਾਰ
ਹਾਲਾਂਕਿ ਪਰਿਵਾਰ ਦਾ ਕਹਿਣਾ ਹੈ ਕਿ ਪੈਦਲ ਮਾਰਚ ਕਰਕੇ ਸ਼ਾਂਤਮਈ ਤਰੀਕੇ ਨਾਲ ਦਲਜੀਤ ਸਿੰਘ ਦੀ ਲਾਸ਼ ਨੂੰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ 'ਚ ਲਿਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਰੋਕ ਲਿਆ ਸੀ ਅਤੇ ਲਾਠੀਚਾਰਜ ਵੀ ਹੋਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
NEXT STORY