ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਦੇ ਸ਼ਿਵਾਲਾ ਇਲਾਕੇ ਦੇ ਨੇੜੇ ਦੇਰ ਰਾਤ ਬਾਈਕ 'ਤੇ ਆਏ 3 ਬਦਮਾਸ਼ਾਂ ਨੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਵਿਅਕਤੀ ਨੇ ਲੁੱਟ ਦਾ ਵਿਰੋਧ ਕੀਤਾ, ਤਾਂ ਬਦਮਾਸ਼ਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ। ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਪੀੜਤ ਤੋਂ ਨਕਦੀ ਅਤੇ ਹੋਰ ਸਾਮਾਨ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਕਾਫੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਸ਼ੁਰੂ ਹੋਇਆ ਪੋਸਟਮਾਰਟਮ
ਇਸ ਦੌਰਾਨ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦੋਸ਼ੀਆਂ ਦੀ ਪਛਾਣ ਕਰਨ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬਠਿੰਡਾ ਜ਼ਿਲ੍ਹਾ ਅਦਾਲਤ ਨੂੰ ਮੁੜ ਬੰਬ ਦੀ ਧਮਕੀ, ਪੁਲਸ ਨੇ ਚਲਾਇਆ ਸਰਚ ਆਪਰੇਸ਼ਨ
NEXT STORY