ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਭੀੜ-ਭੜੱਕੇ ਵਾਲੇ ਬਜ਼ਾਰ ਕਟਰਾ ਜੈਮਲ ਸਿੰਘ ਵਿੱਚ ਅੱਜ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਾਰਤੀ ਸਟੇਟ ਬੈਂਕ (SBI) ਦੀ ਇੱਕ ਸ਼ਾਖਾ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਬੈਂਕ ਅੰਦਰ ਪਿਆ ਫਰਨੀਚਰ, ਦਸਤਾਵੇਜ਼ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ-ਪੋਲਟਰੀ ਫਾਰਮ ਦੇ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੌਕੇ 'ਤੇ ਹੋਈ ਮੌਤ
ਸਰੋਤਾਂ ਅਨੁਸਾਰ, ਅੱਗ ਲੱਗਣ ਦਾ ਕਾਰਨ ਪ੍ਰਾਰੰਭਿਕ ਤੌਰ 'ਤੇ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਖੁਸ਼ਕਿਸਮਤੀ ਨਾਲ, ਅੱਗ ਲੱਗਣ ਵੇਲੇ ਬੈਂਕ ਵਿੱਚ ਕੋਈ ਕਰਮਚਾਰੀ ਮੌਜੂਦ ਨਹੀਂ ਸੀ, ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਿਵੇਂ ਹੀ ਇਲਾਕੇ ਦੇ ਲੋਕਾਂ ਨੇ ਇਮਾਰਤ ਵਿੱਚੋਂ ਧੂੰਆ ਨਿਕਲਦਾ ਵੇਖਿਆ, ਉਹਨਾਂ ਨੇ ਤੁਰੰਤ ਦਮਕਲ ਵਿਭਾਗ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ-ਕਾਂਗਰਸ 'ਚ ਫਿਰ ਭੂਚਾਲ! ਡਾ. ਨਵਜੋਤ ਕੌਰ ਨੇ ਆਪਣੇ ਹੀ ਆਗੂ ਨੂੰ ਦੱਸਿਆ 'ਅਕਾਲੀ ਦਲ, ਮਜੀਠੀਆ ਟੀਮ'
ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਦਮਕਲ ਅਧਿਕਾਰੀਆਂ ਮੁਤਾਬਕ, ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਸੀ ਅਤੇ ਹੌਲੀ-ਹੌਲੀ ਹੋਰ ਹਿੱਸਿਆਂ ਵਿੱਚ ਫੈਲ ਗਈ। ਸਮੇਂ ਸਿਰ ਕੀਤੀ ਕਾਰਵਾਈ ਨਾਲ ਵੱਡਾ ਹਾਦਸਾ ਟਲ ਗਿਆ। ਫਿਲਹਾਲ, ਪੁਲਸ ਅਤੇ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਮੌਜੂਦ ਹੈ ਅਤੇ ਅੱਗ ਲੱਗਣ ਦੇ ਅਸਲੀ ਕਾਰਨਾਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹਾਈ ਅਲਰਟ, ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ, ਦੀਵਾਲੀ ਦੇ ਮੱਦੇਨਜ਼ਰ...
NEXT STORY