ਬਟਾਲਾ : ਬਟਾਲਾ ਵਿਚ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ। ਬਟਾਲਾ ਦੇ ਜੈਂਤੀਪੁਰ ਵਿਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਹਮਲਾ ਹੋਣ ਦੀ ਖਬਰ ਮਿਲੀ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ! ਬਟਾਲਾ 'ਚ ਪੰਜਾਬ ਪੁਲਸ ਤੇ ਬਦਮਾਸ਼ ਵਿਚਾਲੇ ਹੋ ਗਿਆ ਐਨਕਾਊਂਟਰ
ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਰਹਿਣ ਵਾਲੇ ਵੱਡੇ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ ਉੱਤੇ ਹਮਲਾ ਹੋਇਆ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਹਮਲੇ ਦੌਰਾਨ ਧਮਾਕਾ ਹੋਇਆ ਦੱਸਿਆ ਜਾ ਰਿਹਾ ਹੈ। ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਕਰੀਬੀ ਸਬੰਧ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਘਟਨਾ ਤੋਂ ਬਾਅਦ ਪੁਲਸ ਮੌਕੇ ਉੱਤੇ ਪਹੁੰਚ ਗਈ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : BSNL ਨੇ ਪੇਸ਼ ਕੀਤਾ 300 ਦਿਨਾਂ ਦੀ ਵੈਲੀਡਿਟੀ ਵਾਲਾ ਸਸਤਾ ਰੀਚਾਰਜ ਪਲਾਨ, ਯੂਜ਼ਰਸ ਦੀ ਬੱਲੇ-ਬੱਲੇ
ਇਸ ਦੌਰਾਨ ਮੌਕੇ ਦੀ ਸੀਸੀਟੀਵੀ ਵੀਡੀਓਵੀ ਸਾਹਮਣੇ ਆਈ ਹੈ, ਜਿਸ ਵਿਚ ਘਟਨਾ ਦੌਰਾਨ ਦੋ ਵਿਅਕਤੀ ਮੋਟਰਸਾਈਕਲ ਉੱਤੇ ਸਵਾਰ ਨਜ਼ਰੀ ਆ ਰਹੇ ਹਨ ਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ ਉੱਤੇ ਕੋਈ ਚੀਜ਼ ਸੁੱਟਦੇ ਦਿਖ ਰਹੇ ਹਨ। ਇਸ ਮਾਮਲੇ ਵਿਚ ਅਜੇ ਤੱਕ ਪੁਲਸ ਦਾ ਬਿਆਨ ਸਾਹਮਣੇ ਨਹੀਂ ਆਇਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖਬਰ! ਬਟਾਲਾ 'ਚ ਪੰਜਾਬ ਪੁਲਸ ਤੇ ਬਦਮਾਸ਼ ਵਿਚਾਲੇ ਹੋ ਗਿਆ ਐਨਕਾਊਂਟਰ
NEXT STORY