ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ 'ਚ ਦੇਰ ਰਾਤ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੱਡੀ ਦਾ ਰਾਹ ਮੰਗਣ ਨੂੰ ਲੈ ਕੇ ਦੋ ਨੌਜਵਾਨ 'ਤੇ ਫਾਇਰਿੰਗ ਕੀਤੀ ਗਈ। ਜਿਸ ਕਾਰਨ ਦੋਵਾਂ ਦੀ ਲੱਤਾਂ 'ਚ ਗੋਲੀਆਂ ਲੱਗ ਗਈਆਂ। ਉੱਥੇ ਹੀ ਜ਼ਖ਼ਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਬਟਾਲਾ 'ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਚੱਲਦੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਅੰਮ੍ਰਿਤਸਰ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤੇਜ਼ੀ ਨਾਲ ਡਿੱਗਿਆ ਤਾਪਮਾਨ, ਇਨ੍ਹਾਂ ਜ਼ਿਲ੍ਹਿਆਂ 'ਚ...
ਉੱਥੇ ਹੀ ਜ਼ਖ਼ਮੀ ਨੌਜਵਾਨਾਂ ਨੇ ਦੱਸਿਆ ਕਿ ਉਹ ਆਪਣੀ ਗੱਡੀ 'ਤੇ ਸਨ ਅਤੇ ਰਾਹ 'ਚ ਜਾਂਦਿਆਂ ਉਨ੍ਹਾਂ ਨੇ ਅੱਗੇ ਖੜ੍ਹੀ ਗੱਡੀ ਚਾਲਕ ਕੋਲੋਂ ਰਸਤਾ ਮੰਗਿਆ ਤਾਂ ਕਾਰ 'ਚ ਇਕ ਨੌਜਵਾਨ ਤੇ ਕੁੜੀ ਬੈਠੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਇਸ ਦੌਰਾਨ ਕਾਰ ਸਵਾਰ ਨੌਜਵਾਨ ਨੇ ਗੱਡੀ 'ਚੋਂ ਉਤਰ ਕੇ ਪਹਿਲਾਂ ਉਨ੍ਹਾਂ ਨਾਲ ਗਾਲੀ ਗਲੋਚ ਕੀਤਾ ਅਤੇ ਫਿਰ ਉਨ੍ਹਾਂ 'ਤੇ ਫਾਇਰ ਕਰ ਦਿੱਤੇ । ਉਧਰ ਸਿਵਲ ਹਸਪਤਾਲ ਬਟਾਲਾ 'ਚ ਡਿਊਟੀ ਤੇ ਤਾਇਨਾਤ ਫਾਰਮੇਸੀ ਅਫ਼ਸਰ ਨੇ ਦੱਸਿਆ ਕਿ ਦੋਵਾਂ ਨੌਜਵਾਨ ਦੀਆਂ ਲਤਾਂ 'ਚ ਦੋ ਤੋਂ ਤਿੰਨ ਫਾਇਰ ਲੱਗੇ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ ਅਤੇ ਇਸ ਬਾਰੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ ਹੈ ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ ਭਾਜਪਾ
NEXT STORY