ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਗੋਲੀ ਲੱਗਣ ਕਾਰਨ ਸੀ. ਆਈ. ਏ. ਸਟਾਫ਼ ਦੇ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਹਾਲਾਤ 'ਚ ਸਰਵਿਸ ਰਿਵਾਲਵਰ ਤੋਂ ਗੋਲੀ ਚੱਲੀ ਹੈ। ਹਾਲਾਂਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)
ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪਹੁੰਚੇ ਫਾਜ਼ਿਲਕਾ ਦੇ ਡੀ. ਐੱਸ. ਪੀ. ਲਵਦੀਪ ਸਿੰਘ ਗਿੱਲ ਅਤੇ ਐੱਸ. ਐੱਚ. ਓ. ਲੇਖਰਾਜ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸੀ. ਆਈ. ਏ. ਸਟਾਫ਼ 'ਚ ਤਾਇਨਾਤ ਪੁਲਸ ਮੁਲਾਜ਼ਮ ਸਰਪ੍ਰੀਤ ਨੂੰ ਗੋਲੀ ਲੱਗੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)
ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਸ ਵਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਗੋਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ, ਹਾਲਾਂਕਿ ਕਿਨ੍ਹਾਂ ਹਾਲਾਤਾਂ 'ਚ ਚੱਲੀ ਹੈ, ਇਹ ਜਾਂਚ ਦਾ ਵਿਸ਼ਾ ਹੈ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
NEXT STORY