ਫਿਰੋਜ਼ਪੁਰ (ਪਰਮਜੀਤ ਸੋਢੀ): ਫਿਰੋਜ਼ਪੁਰ ਸ਼ਹਿਰ ਵੇਹੜਾ ਬਾਨੋ ਵਾਲਾ ਬਸਤੀ ਭੱਟੀਆਂ ਵਾਲੀ ਵਿਖੇ ਚੱਲੀਆਂ ਗੋਲੀਆਂ ’ਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ 103, 109, 3 (5) ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨਿਊ ਏਕਤਾ ਨਗਰ, ਅਲੀ ਕੇ ਰੋਡ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਕਰੀਬ 11 ਵਜੇ ਰਾਤ ਮੈਨੂੰ ਇਕ ਅਨਜਾਣ ਨੰਬਰ ਤੋਂ ਫੋਨ ਆਇਆ ਕਿ ਮੈਂ ਜੱਗਾ ਬੋਲਦਾ ਹਾਂ ਤੇ ਕਿਹਾ ਕਿ ਤੇਰੇ ਭਰਾ ਮਲਕੀਤ ਸਿੰਘ ਦੇ ਵੇਹੜਾ ਬਾਨੋ ਵਾਲਾ ਬਸਤੀ ਭੱਟੀਆਂ ਵਾਲੀ ਵਿਖੇ ਗੋਲੀਆਂ ਲੱਗ ਗਈਆਂ ਹਨ। ਅਸੀਂ ਉਸ ਨੂੰ ਲੈਣ ਵਾਸਤੇ ਜਾਣਾ ਹੈ, ਜਿਸ 'ਤੇ ਮੈਂ ਜਦੋਂ ਘਰੋਂ ਬਾਹਰ ਆਇਆ ਤਾਂ ਮੈਂ ਉਸ ਦੇ ਨਾਲ ਵੇਹੜਾ ਬਾਨੋ ਵਾਲਾ ਵਿਖੇ ਚਲਾ ਗਿਆ, ਜਿਥੇ ਪਤਾ ਲੱਗਾ ਕਿ ਮੇਰੇ ਭਰਾ ਦੇ ਕਿਸੇ ਅਣਪਛਾਤੇ ਮੁੰਡਿਆਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ ਤੇ ਉਸ ਦੀ ਲਾਸ਼ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਪਹੁੰਚਾ ਦਿੱਤੀ ਹੈ।
ਇਹ ਵੀ ਪੜ੍ਹੋ- ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...
ਇਸ ’ਤੇ ਮੈਂ ਆਪਣੇ ਤਾਏ ਦੇ ਮੁੰਡੇ ਤਰਸੇਮ ਸਿੰਘ ਨਾਲ ਸਿਵਲ ਹਸਪਤਾਲ ਪੁੱਜਾ, ਜਿਥੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਪਹੁੰਚ ਕੇ ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਨਿਊ ਕਾਂਸ਼ੀ ਨਗਰੀ ਵਿਖੇ ਵੀ ਕਿਸੇ ਸੂਰਜ ਨਾਮ ਦੇ ਮੁੰਡੇ ਦੇ ਗੋਲੀਆਂ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਵਲੋਂ ਸਨਮਾਨਤ ਕੀਤੇ ਜਾਣ ਵਾਲੇ ਦਾ PPS ਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ
NEXT STORY