ਹੁਸ਼ਿਆਰਪੁਰ (ਰਾਕੇਸ਼)-ਨੇੜਲੇ ਪਿੰਡ ਬਜਵਾੜਾ 'ਚ ਇਕ 37 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੂੰ ਘਰ ਤੋਂ ਕਰੀਬ 500 ਮੀਟਰ ਦੂਰ ਮ੍ਰਿਤਕ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ। ਉਸ ਦੇ ਚਿਹਰੇ ’ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਮੌਕੇ ’ਤੇ ਪਹੁੰਚੀ ਪੁਲਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਜਤਿੰਦਰ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਮ੍ਰਿਤਕ ਦੇ ਭਰਾ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਜਤਿੰਦਰ ਕੁਮਾਰ ਸਵੇਰੇ 7 ਵਜੇ ਤੋਂ ਘਰੋਂ ਲਾਪਤਾ ਸੀ। ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਉਸ ਦੀ ਭਾਲ ਜਾਰੀ ਰੱਖੀ ਗਈ ਪਰ ਉਹ ਕਿਤੇ ਨਹੀਂ ਮਿਲਿਆ। ਸ਼ਾਮ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਜਤਿੰਦਰ ਕੁਮਾਰ ਦੀ ਲਾਸ਼ ਘਰ ਤੋਂ ਕਰੀਬ 500 ਮੀਟਰ ਦੂਰ ਖੇਤਾਂ ’ਚ ਪਈ ਹੈ। ਜਦੋਂ ਪਰਿਵਾਰ ਨੇ ਉੱਥੇ ਜਾ ਕੇ ਵੇਖਿਆ ਤਾਂ ਉਸ ਦੇ ਸਿਰ ਅਤੇ ਮੋਢੇ ’ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਗਲਾ ਦਬਾਇਆ ਹੋਇਆ ਜਾਪਦਾ ਸੀ।
ਇਹ ਵੀ ਪੜ੍ਹੋ: LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...

ਇਸ ਸਬੰਧੀ ਉਨ੍ਹਾਂ ਨੇ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ, ਜਿਸ ਨੇ ਪੁਲਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਤਿੰਦਰ ਕੁਮਾਰ ਦੀ ਕਿਸੇ ਨਾਲ ਦੁਸ਼ਮਣੀ ਸੀ ਜਾਂ ਨਹੀਂ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ, ਕਿਉਂਕਿ ਉਸ ਨੇ ਕਦੇ ਇਸ ਸਬੰਧੀ ਆਪਣੇ ਭਰਾ ਨਾਲ ਗੱਲ ਨਹੀਂ ਕੀਤੀ ਸੀ।
ਮੌਕੇ ’ਤੇ ਪਹੁੰਚੇ ਥਾਣਾ ਸਦਰ ਦੇ ਐੱਸ. ਐੱਚ. ਓ. ਕਿਰਨ ਸਿੰਘ ਨੇ ਦੱਸਿਆ ਕਿ ਪਿੰਡ ਤੋਂ ਹੀ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਬਜਵਾੜਾ ਬਾਈਪਾਸ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਹ ਮੌਕੇ ’ਤੇ ਪਹੁੰਚੇ ਹਨ। ਉਨ੍ਹਾਂ ਮੰਨਿਆ ਕਿ ਮ੍ਰਿਤਕ ਦੇ ਚਿਹਰੇ ’ਤੇ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਕਾ-ਕੋਲਾ ਫੈਕਟਰੀ ’ਚ ਡਰਾਈਵਰ ਦੀ ਨੌਕਰੀ ਕਰਦਾ ਸੀ। ਅਗਲੀ ਕਾਰਵਾਈ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਮੌਕੇ ਦੀ ਜਾਂਚ ਕਰਨ ਜਾ ਰਹੇ ਹਨ। ਮੌਕਾ ਵੇਖਣ ਤੋਂ ਬਾਅਦ ਹੀ ਉਹ ਅਗਲੀ ਕਾਰਵਾਈ ਬਾਰੇ ਕੁਝ ਦੱਸ ਸਕਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਨੱਕ 'ਚੋਂ ਖ਼ੂਨ ਵਹਿ ਰਿਹਾ ਸੀ ਅਤੇ ਉਸ ਦਾ ਗਲਾ ਵੀ ਦਬਾਇਆ ਹੋਇਆ ਜਾਪਦਾ ਸੀ। ਉਸ ਦੇ ਸਰੀਰ ’ਤੇ ਹੋਰ ਵੀ ਸੱਟਾਂ ਦੇ ਨਿਸ਼ਾਨ ਸਨ।
ਇਹ ਵੀ ਪੜ੍ਹੋ: ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
NEXT STORY