ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਪਟਿਆਲੀਆਂ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਦੀ ਲਾਸ਼ ਖੇਤਾਂ ਵਿਚੋਂ ਮਿੱਟੀ 'ਚ ਦੱਬੀ ਹੋਈ ਕੱਢੀ। ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਦੇ ਅਧੀਨ ਆਉਂਦੇ ਪਿੰਡ ਪਟਿਆੜੀਆਂ ਵਿੱਚ ਇੱਕ ਵਿਅਕਤੀ ਨੂੰ ਉਸ ਦੇ ਸਾਥੀਆਂ ਨੇ ਮਾਰ ਕੇ ਧਰਤੀ ਵਿੱਚ ਦੱਬ ਦਿੱਤਾ ਸੀ, ਜਿਸ ਤੋਂ ਬਾਅਦ ਆਪ ਫਰਾਰ ਹੋ ਗਏ ਸਨ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਲੜਕੀ ਨੇ ਦੱਸਿਆ ਕਿ ਉਸ ਦਾ ਪਿਤਾ ਲੱਕੜ ਕੱਟਣ ਦਾ ਕੰਮ ਕਰਦਾ ਹੈ ਅਤੇ ਪਿੰਡ ਤੋਂ ਆਪਣੇ ਚਾਰ ਸਾਥੀਆਂ ਨਾਲ ਪਟਿਆੜੀਆਂ ਵਿੱਚ ਪਾਪੂਲਰ ਕੱਟਣ ਲਈ ਆਇਆ ਸੀ ਅਤੇ 21 ਫਰਵਰੀ ਤੋਂ ਉਹ ਲਾਪਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦਾ ਉਸ ਦੇ ਸਾਥੀਆਂ ਨੇ ਹੀ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਕਤਲ ਤੋਂ ਬਾਅਦ ਵਿਅਕਤੀ ਦੀ ਲਾਸ਼ ਖੇਤ ਵਿੱਚ ਹੀ ਦੱਬੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਰਗਰ ਖਾਣ ਪਿੱਛੋਂ ਨੌਜਵਾਨ ਦੀ ਗਈ ਜਾਨ! ਦੋਸਤ ਨਾਲ ਗਿਆ ਸੀ ਘਰੋਂ ਬਾਹਰ ਤੇ...

ਜਿਸ ਤੋਂ ਬਾਅਦ ਪਰਵਾਰ ਨੇ ਥਾਣਾ ਸਦਰ ਪੁਲਸ ਨਾਲ ਰਾਬਤਾ ਕਾਇਮ ਕੀਤਾ ਅਤੇ ਅੱਜ ਸਵੇਰੇ ਥਾਣਾ ਸਦਰ ਦੀ ਪੁਲਸ ਨੇ ਪਿੰਡ ਦੇ ਮੋਹਤਵਾਰ ਬੰਦਿਆਂ ਦੀ ਮੌਜੂਦਗੀ ਵਿੱਚ ਉਸ ਦੀ ਲਾਸ਼ ਬਾਹਰ ਕੱਢੀ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਪੋਸਟਮਾਰਟਮ ਲਈ ਭਜਵਾ ਦਿੱਤੀ। ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਹੀ ਇਤਲਾਹ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਖੇਤਾਂ ਵਿੱਚ ਦੱਬੀ ਹੋਈ ਹੈ ਤਾਂ ਉਨ੍ਹਾਂ ਨੇ ਅੱਜ ਸਵੇਰੇ ਪਿੰਡ ਦੇ ਮੋਹਤਵਾਰ ਬੰਦਿਆਂ ਨੂੰ ਨਾਲ ਲੈ ਕੇ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਫੜ ਕੇ ਸਲਾਖਾਂ ਪਿੱਛੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ ਪੁਲਸ ਵੱਲੋਂ ਫਿਰੋਜ਼ਪੁਰ ਦੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
NEXT STORY