ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਭਾਰਗੋ ਕੈਂਪ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਸ਼ਰੇਆਮ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਮੁਤਾਬਕ ਹਮਲਾਵਰ ਦੋ ਕਾਰਾਂ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਨੇ ਆਉਂਦਿਆਂ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ 'ਚ ਦੂਜੀ ਧਿਰ ਨੇ ਵੀ ਆਪਣੇ ਬਚਾਅ ਲਈ ਗੋਲ਼ੀਆਂ ਚਲਾਈਆਂ।ਬਾਜ਼ਾਰ 'ਚ ਦੋ ਧਿਰਾਂ ਵਿਚਾਲੇ ਹੋਈ ਇਸ ਗੋਲੀਬਾਰੀ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ ਅਤੇ ਪੂਰੇ ਬਾਜ਼ਾਰ 'ਚ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
ਗਨੀਮਤ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਸ ਨੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਪੁਲਸ ਵਲੋਂ ਇਸ ਘਟਨਾ ਦੇ ਸਬੰਧ 'ਚ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
NEXT STORY