ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਲਾਲ ਰਤਨ ਸਿਨੇਮਾ ਨੇੜੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਦੇ ਤੌਰ 'ਤੇ ਹੋਈ ਹੈ, ਜਿਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਦੀ ਇਕ ਖ਼ੌਫ਼ਨਾਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਸ਼ਰਮਸਾਰ ਹੋਇਆ ਪੰਜਾਬ! ਜਲੰਧਰ 'ਚ ਮਾਸੂਮ ਨਾਲ ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਉਥੇ ਹੀ ਥਾਣਾ ਨੰਬਰ-4 ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲਾਲ ਰਤਨ ਸਿਨੇਮਾ ਨੇੜੇ ਇਕ ਨੌਜਵਾਨ 'ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਦੇ ਬਾਅਦ ਗੁਰਪ੍ਰੀਤ ਅਤੇ ਉਸ ਦੇ ਪਿਤਾ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਲੜਾਈ ਦੀ ਵਜ੍ਹਾ ਹੋਲੀ ਦੇ ਦਿਨ ਰੰਗ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਦੇ ਬਾਅਦ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਪੀੜਤ ਗੁਰਪ੍ਰੀਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ 'ਤੇ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਪ ਮਾਮਲੇ 'ਚ ਲੁਧਿਆਣਾ ਕੋਰਟ ਦਾ ਵੱਡਾ ਫੈਸਲਾ, ਮੁਲਜ਼ਮ ਨੂੰ ਸੁਣਾਈ ਸਜ਼ਾ-ਏ-ਮੌਤ
NEXT STORY