ਆਦਮਪੁਰ (ਦਿਲਬਾਗੀ,ਚਾਂਦ)- ਜਲੰਧਰ ਵਿਖੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਡਰੋਲੀ ਖੁਰਦ ਵਿਖੇ ਇਕ ਨੌਜਵਾਨ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਡਰੋਲੀ ਖ਼ੁਰਦ ਵਿਚ ਸਿਵਲ ਹਵਾਈ ਅੱਡਾ ਆਦਮਪੁਰ ਵਿਚ ਤਾਇਨਾਤ ਏ. ਐੱਸ. ਆਈ. ਸੁਖਵਿੰਦਰ ਸਿੰਘ ਦੇ ਨੌਜਵਾਨ ਲੜਕਾ ਹਰਮਨਪ੍ਰੀਤ ਸਿੰਘ ਗਲੀ ਵਿਚੋਂ ਲੰਘ ਰਿਹਾ ਸੀ।
ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
ਇਸ ਦੌਰਾਨ ਨਾਲ ਗਲੀ 'ਚ ਖੜ੍ਹੇ 2 ਵਿਅਕਤੀਆਂ ਨੇ ਪਹਿਲਾਂ ਗਾਲੀ-ਗਲੋਚ ਕੀਤੀ ਅਤੇ ਉਸ ਨੂੰ ਮਾਰਨ ਦੀ ਨੀਅਤ ਨਾਲ ਉਸ ’ਤੇ ਗੋਲ਼ੀ ਚਲਾ ਦਿੱਤੀ, ਜੋਕਿ ਉਸ ਦੀ ਖੱਬੀ ਲੱਤ ’ਤੇ ਲੱਗੀ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਗੋਲ਼ੀ ਚਲਾਉਣ ਤੋਂ ਬਾਅਦ ਦੋਵੇਂ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਦਾ Alert
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ਼ ਬਾਜਾ ਵਾਸੀ ਡਮੁੰਡਾ ਅਤੇ ਪਰਮ ਵਾਸੀ ਕਾਲਰਾ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਹਰਮਨਪ੍ਰੀਤ ਸਿੰਘ ਨੂੰ ਇਲਾਜ ਲਈ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਖ਼ਤ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ
NEXT STORY