ਜਲੰਧਰ (ਸੋਨੂੰ)- ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿਚ ਇਕ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਸਤਪਾਲ ਕਲੇਰ ਦੇ ਰੂਪ ਵਿਚ ਹੋਈ ਹੈ। ਜ਼ਖ਼ਮੀ ਹਾਲਤ ਵਿਚ ਪਹਿਲਾਂ ਸਤਪਾਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾਲ ਝਲਦੇ ਹੋਏ ਮੌਤ ਹੋ ਗਈ। ਮ੍ਰਿਤਕ ਦੇ ਬੇਟੇ ਰੋਜ਼ਨ ਕਲੇਰ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇ ਨਾਲ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਗਲੀ ਵਿਚ ਇਕ ਨੌਜਵਾਨ ਉਸ ਦੇ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ ਜੋ ਸੋਚਿਆ ਨਾ ਸੀ

ਸਤਪਾਲ ਨੇ ਬਚਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰ ਨੇ ਉਨ੍ਹਾਂ ਨੂੰ ਹੇਠਾਂ ਸੁੱਟ ਦਿੱਤਾ। ਬੇਟੇ ਮੁਤਾਬਕ ਉਹ ਬਚਾਅ ਰੌਲਾ ਪਾਉਂਦਾ ਰਿਹਾ। ਇਸ ਦੌਰਾਨ ਦੋ ਹੋਰ ਨੌਜਵਾਨਾਂ ਨੇ ਹਮਲਾਵਰਾਂ ਨੂੰ ਫੜ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਸਤਪਾਲ ਦੇ ਸਿਰ, ਗਲੇ ਅਤੇ ਪੇਟ 'ਤੇ ਹਥਿਆਰਾਂ ਨਾਲ ਕਈ ਵਾਰ ਕੀਤੇ ਜਾ ਚੁੱਕੇ ਸਨ। ਬੇਟੇ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਅਜੇ ਕਲੇਰ ਅਤੇ ਅਮਰਜੀਤ ਕਲੇਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: Punjab: ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ

ਦੋਵੇਂ ਬੂਟਾ ਮੰਡੀ 'ਚ ਪੀਰਾਂ ਦੀ ਜਗ੍ਹਾ ਨੇੜੇ ਰਹਿੰਦੇ ਹਨ ਅਤੇ ਇਮਾਰਤ ਦੀ ਉਸਾਰੀ ਦਾ ਕੰਮ ਕਰਦੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਮਲੇ ਦਾ ਕਾਰਨ ਕੋਈ ਪੁਰਾਣੀ ਦੁਸ਼ਮਣੀ ਜਾਂ ਝਗੜਾ ਨਹੀਂ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਹਮਲਾਵਰਾਂ ਨੇ ਰਸਤੇ ਵਿਚ ਉਨ੍ਹਾਂ ਦੇ ਪਿਤਾ 'ਤੇ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ 6 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੇ ਬੇਟੇ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਵਿਚ ਜਲਦੀ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਭਿਆਨਕ ਹਾਦਸੇ 'ਚ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਗਰਾਓਂ ਪੁਲ਼ 'ਤੇ ਬੰਦ ਹੋ ਸਕਦੀ ਹੈ ਭਾਰੀ ਵਾਹਨਾਂ ਦੀ ਆਵਾਜਾਈ! ਕਮਿਸ਼ਨਰ ਨੇ ਸੱਦੀ ਐਮਰਜੈਂਸੀ ਮੀਟਿੰਗ
NEXT STORY