ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਪਿੰਡ ਬੂਟਾ ਛੰਨਾ ਦੇ ਸਰਪੰਚ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਮਹਿੰਦਰ ਸਿੰਘ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਸਰਪੰਚ ਮਹਿੰਦਰ ਸਿੰਘ 'ਤੇ 28 ਫਰਵਰੀ ਨੂੰ ਨਸ਼ਾ ਤਸਕਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਸਰਪੰਚ ਮਹਿੰਦਰ ਸਿੰਘ ਆਪਣੀ ਪਤਨੀ ਨਾਲ ਸਵੇਰੇ ਕਰੀਬ ਸਾਢੇ 6 ਵਜੇ ਖੇਤਾਂ ਵਿੱਚ ਜਾ ਰਹੇ ਸਨ। ਉੱਥੇ ਪਹਿਲਾਂ ਤੋਂ ਹੀ ਲੁਕ ਕੇ ਬੈਠੇ ਦੋ ਬਾਈਕਾਂ 'ਤੇ ਸਵਾਰ ਪੰਜ ਹਮਲਾਵਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਰੌਲਾ ਪਾਉਣ 'ਤੇ ਜਦੋਂ ਤੱਕ ਲੋਕ ਇਕੱਠੇ ਹੋਏ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਅਰਮਾਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਿਆਸੀ ਪਾਰਟੀਆਂ 'ਚ ਬਦਲੇ ਜਾ ਸਕਦੇ ਨੇ ਸਮੀਕਰਨ, ਧੜੇਬਾਜ਼ੀ ਵੱਡੀ ਚੁਣੌਤੀ

ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਸਰਪੰਚ ਮਹਿੰਦਰ ਸਿੰਘ ਪੰਜਾਬ ਸਰਕਾਰ ਦੀ 'ਨਸ਼ੇ ਵਿਰੁੱਧ ਜੰਗ' ਮੁਹਿੰਮ ਤਹਿਤ ਲਗਾਤਾਰ ਪੁਲਸ ਨੂੰ ਚਿੱਟਾ (ਨਸ਼ਾ) ਵੇਚਣ ਵਾਲਿਆਂ ਬਾਰੇ ਸੂਚਨਾਵਾਂ ਦੇ ਰਹੇ ਸਨ। ਲੋਕਾਂ ਨੇ ਪੁਲਸ 'ਤੇ ਬੇਹੱਦ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਨੇ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਸੂਚਨਾ ਦੇਣ ਵਾਲੇ ਸਰਪੰਚ ਦਾ ਨਾਮ ਹੀ ਤਸਕਰਾਂ ਨੂੰ ਦੱਸ ਦਿੱਤਾ, ਜਿਸ ਕਾਰਨ ਇਹ ਵਾਰਦਾਤ ਹੋਈ।
ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
ਪੁਲਸ ਕਾਰਵਾਈ
ਥਾਣਾ ਮਹਿਤਪੁਰ ਦੇ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ 5 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ 2 ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਸਰਪੰਚ ਦੀ ਮੌਤ ਤੋਂ ਬਾਅਦ ਹੁਣ ਮੁਲਜ਼ਮਾਂ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਘਟਨਾ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਥਾਣਾ ਮਹਿਤਪੁਰ ਅੱਗੇ ਪ੍ਰਦਰਸ਼ਨ ਕੀਤਾ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਰਪੰਚ ਮਹਿੰਦਰ ਸਿੰਘ ਨੂੰ 'ਸ਼ਹੀਦ' ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸਰਪੰਚ ਦੇ ਨਾਮ 'ਤੇ ਰੱਖਿਆ ਜਾਵੇ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
NEXT STORY